Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

November 15, 2025 11:26 PM
SehajTimes

23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਤੇ 25 ਨਵੰਬਰ ਨੂੰ ਹੋਵੇਗੀ ਸੰਪੂਰਨਤਾ

24 ਨਵੰਬਰ ਨੂੰ ਦੁਪਹਿਰ 1 ਵਜੇ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਤਿੰਨੋਂ ਦਿਨ ਡਰੋਨ ਸ਼ੋਅ, ਕਥਾ ਅਤੇ ਕੀਰਤਨ ਦਰਬਾਰ ਰਾਹੀਂ ਸੰਗਤਾਂ ਨੂੰ ਕੀਤਾ ਜਾਵੇਗਾ ਨਿਹਾਲ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੂਬਾ ਸਰਕਾਰ ਨੇ ਨੋਡਲ ਵਿਭਾਗ ਨਿਯੁਕਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਰਹਿਣਗੇ। ਦੁਪਿਹਰ 12 ਵਜੇ ਤੋਂ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ। ਸ਼ਾਮੀ 5 ਵਜੇ ਵਿਰਾਸਤ-ਏ-ਖਾਲਸਾ ਵਿਖੇ ਡਰੋਨ ਸ਼ੋਅ ਹੋਵੇਗਾ ਅਤੇ 6 ਵਜੇ ਮੁੱਖ ਪੰਡਾਲ ਵਿੱਚ ਕਥਾ ਅਤੇ ਕੀਰਤਨ ਦਰਬਾਰ ਹੋਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ 24 ਨਵੰਬਰ ਸਵੇਰੇ 8 ਵਜੇ ਸੀਸ ਭੇਟ ਨਗਰ ਕੀਰਤਨ ਕੀਰਤਪੁਰ ਸਾਹਿਬ ਤੋਂ ਆਰੰਭ ਹੋਵੇਗਾ, ਜੋ ਭਾਈ ਜੈਤਾ ਜੀ ਸਮਾਰਕ ਤੱਕ ਜਾਵੇਗਾ। ਸੌਂਦ ਨੇ ਦੱਸਿਆ ਕਿ ਦੁਪਹਿਰ 1 ਵਜੇ ਤੋਂ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਪੰਜਾਬ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ। ਪੂਰੇ ਦਿਨ ਵੱਖ-ਵੱਖ ਧਾਰਮਿਕ ਸਮਾਗਮਾਂ ਤੋਂ ਇਲਾਵਾ ਸ਼ਾਮੀ 5 ਤੇ 6 ਵਜੇ ਡਰੋਨ ਸ਼ੋਅ ਅਤੇ ਕਥਾ ਤੇ ਕੀਰਤਨ ਦਰਬਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 25 ਨਵੰਬਰ ਸਵੇਰੇ 10 ਵਜੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸੰਪੂਰਨ ਹੋਣਗੇ, ਜਿਸ ਦੌਰਾਨ ਮੁੱਖ ਮੰਤਰੀ ਪੰਜਾਬ ਵੀ ਸੰਗਤ ਸਮੇਤ ਹਾਜ਼ਰ ਰਹਿਣਗੇ। ਦੁਪਹਿਰ 12 ਵਜੇ ਤੋਂ ਮੁੱਖ ਪੰਡਾਲ ਵਿਖੇ ਸਰਬੱਤ ਦਾ ਭਲਾ ਇਕੱਤਰਤਾ ਹੋਵੇਗੀ ਜਿਸ ਵਿੱਚ ਉੱਘੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ। ਸ਼ਾਮ 5 ਵਜੇ ਡਰੋਨ ਸ਼ੋਅ ਨਾਲ ਤਿੰਨਾਂ ਦਿਨਾਂ ਦੇ ਮਹਾਨ ਸਮਾਗਮਾਂ ਦੀ ਸਮਾਪਤੀ ਹੋਵੇਗੀ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ