Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

November 15, 2025 11:30 PM
SehajTimes

ਧੀਆਂ-ਭੈਣਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੇ ਲੋਕ-ਹਿਤੈਸ਼ੀ ਅਤੇ ਜਨ-ਸੇਵਾ ਮੁੱਖ ਦ੍ਰਿਸ਼ਟੀਕੋਣ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿੱਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਹੁਣ ਨਵੀਂ ਸਮਾਂ-ਸੀਮਾ 60 ਦਿਨ ਹੋਣ ਨਾਲ ਇਹ ਮੁਸ਼ਕਿਲ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ। ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨਾਗਰਿਕਾਂ ਲਈ ਵਧੀਆ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਅਸ਼ੀਰਵਾਦ ਸਕੀਮ ਦੀ ਸਮਾਂ-ਸੀਮਾ ਵਧਾਉਣਾ ਵੀ ਇਸੇ ਜਨ-ਕੇਂਦ੍ਰਿਤ ਯਤਨ ਦਾ ਹਿੱਸਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਕਰਨਾ ਹੈ। ਸਮਾਂ-ਸੀਮਾ ਵਿੱਚ ਇਹ ਵਾਧਾ ਉਹਨਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ ਜੋ ਦਸਤਾਵੇਜ਼ੀ ਕਾਰਵਾਈ ਜਾਂ ਵਿਆਹ ਦੀਆਂ ਰਸਮਾਂ ਕਾਰਨ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ। ਇਹ ਫੈਸਲਾ ਸਾਡੀਆਂ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਅਟੱਲ ਵਚਨਬੱਧਤਾ ਦਾ ਸਪਸ਼ਟ ਪ੍ਰਗਟਾਵਾ ਹੈ।

Have something to say? Post your comment

More in Chandigarh

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ