Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

November 15, 2025 11:39 PM
SehajTimes

50 ਮੁੱਖ ਅਧਿਆਪਕਾਂ ਦਾ 5ਵਾਂ ਬੈਚ ਦਸੰਬਰ ਵਿੱਚ ਸਿਖਲਾਈ ਲਈ ਆਈ.ਆਈ.ਐਮ., ਅਹਿਮਦਾਬਾਦ ਜਾਵੇਗਾ: ਬੈਂਸ

ਚੰਡੀਗੜ੍ਹ : ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.), ਸੈਂਟਰ ਹੈੱਡ ਟੀਚਰ (ਸੀ.ਐਚ.ਟੀ.), ਹੈੱਡ ਟੀਚਰ (ਐਚ.ਟੀ.) ਅਤੇ ਈ.ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

ਅੱਜ ਇੱਥੇ ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਵਿੱਚ ਸਾਕਾਰਤਮਕ ਬਦਲਾਅ ਲਿਆਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ 50 ਮੁੱਖ ਅਧਿਆਪਕਾਂ ਦਾ ਪੰਜਵਾਂ ਬੈਚ 15 ਤੋਂ 19 ਦਸੰਬਰ, 2025 ਤੱਕ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਵਿਖੇ ਇੱਕ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ।

ਪੰਜਾਬ ਸਰਕਾਰ ਦੀ ਦੇਸ਼ ਵਿੱਚੋਂ ਸਰਬੋਤਮ ਅਧਿਆਪਕ ਸਮਰੱਥਾ-ਨਿਰਮਾਣ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ 234 ਪ੍ਰਿੰਸੀਪਲਾਂ ਅਤੇ ਵਿਦਿਅਕ ਪ੍ਰਬੰਧਕਾਂ ਨੂੰ ਸਿੰਗਾਪੁਰ ਵਿਖੇ ਉੱਨਤ ਪ੍ਰਬੰਧਕੀ ਅਤੇ ਅਕਾਦਮਿਕ ਲੀਡਰਸ਼ਿਪ ਵਿੱਚ ਸਿਖਲਾਈ ਦਿਵਾਈ ਗਈ ਹੈ। ਉਨ੍ਹਾਂ ਦੱਸਿਆ ਕਿ 199 ਹੈੱਡਮਾਸਟਰਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਆਪਣੇ ਰਣਨੀਤਕ ਅਤੇ ਪ੍ਰਬੰਧਕੀ ਹੁਨਰਾਂ ਨੂੰ ਨਿਖਾਰਿਆ ਹੈ ਅਤੇ ਹੁਣ ਤੱਕ 144 ਪ੍ਰਾਇਮਰੀ ਅਧਿਆਪਕਾਂ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਮੁਕੰਮਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਚੁਣੇ ਗਏ ਇਹ ਅਧਿਆਪਕ "ਮਾਸਟਰ ਟ੍ਰੇਨਰਾਂ" ਵਜੋਂ ਕੰਮ ਕਰਨਗੇ ਅਤੇ ਇਸ ਸਿਖਲਾਈ ਰਾਹੀਂ ਪ੍ਰਾਪਤ ਗਿਆਨ ਅਤੇ ਹੁਨਰਾਂ ਨੂੰ ਵਾਪਸ ਆ ਕੇ ਆਪਣੇ ਸਾਥੀ ਅਧਿਆਪਕਾਂ ਤੱਕ ਪਹੁੰਚਾਉਣਗੇ, ਜਿਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ 'ਤੇ ਬਹੁਪੱਖੀ ਸਕਾਰਾਤਮਕ ਪ੍ਰਭਾਵ ਪਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਸਿਰਫ਼ ਇੱਕ ਸਿਖਲਾਈ ਪ੍ਰੋਗਰਾਮ ਨਹੀਂ ਹੈ ਬਲਕਿ ਇਹ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦਾ ਇੱਕ ਮਿਸ਼ਨ ਹੈ। ਫਿਨਲੈਂਡ ਦੇ ਸਹਿਯੋਗੀ ਸਿਖਲਾਈ ਮਾਡਲਾਂ ਤੋਂ ਲੈ ਕੇ ਆਈ.ਆਈ.ਐਮ. ਅਹਿਮਦਾਬਾਦ ਦੇ ਰਣਨੀਤਕ ਲੀਡਰਸ਼ਿਪ ਢਾਂਚੇ ਤੱਕ ਦੁਨੀਆ ਦੀਆਂ ਸਰਬੋਤਮ ਵਿਦਿਅਕ ਪ੍ਰਣਾਲੀਆਂ ਬਾਰੇ ਆਪਣੇ ਅਧਿਆਪਕਾਂ ਨੂੰ ਜਾਣਕਾਰੀ ਪ੍ਰਦਾਨ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਮਿਆਰ ਦੀ ਸਿੱਖਿਆ ਮਿਲੇ ਜੋ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰੇ। ਇਹਨਾਂ ਸਿਖਲਾਈ ਪ੍ਰਾਪਤ ਅਧਿਆਪਕਾਂ ਦਾ ਪ੍ਰਭਾਵ ਸੂਬੇ ਭਰ ਦੇ ਹਰ ਕਲਾਸਰੂਮ ਵਿੱਚ ਮਹਿਸੂਸ ਕੀਤਾ ਜਾਵੇਗਾ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ