Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

November 16, 2025 08:49 PM
SehajTimes

ਉਕਤ ਮੁਲਜ਼ਮ ਅਪਰਾਧਿਕ ਤੱਤਾਂ ਨੂੰ ਹਥਿਆਰਾਂ ਦੀਆਂ ਖੇਪਾਂ ਕਰਦੇ ਸਨ ਸਪਲਾਈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਮਸੀਹ ਅਤੇ ਪ੍ਰਿੰਸ ਦੋਵੇਂ ਵਾਸੀ ਪਿੰਡ ਪੰਡੋਰੀ, ਅੰਮ੍ਰਿਤਸਰ ਦਿਹਾਤੀ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਿੰਡ ਚੌਗਾਵਾਂ, ਅੰਮ੍ਰਿਤਸਰ ਦਿਹਾਤੀ; ਸੁਖਵਿੰਦਰ ਸਿੰਘ ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ ਦਿਹਾਤੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਲਾਹੀਆਂ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਗਲੋਕ ਪਿਸਤੌਲ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਪ੍ਰਾਪਤ ਅਤੇ ਡਿਲੀਵਰ ਕਰਨ ਲਈ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ ਅਧਾਰਤ ਸੰਚਾਲਕਾਂ ਨਾਲ ਤਾਲਮੇਲ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸਾਰੇ ਦੋਸ਼ੀ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਪਿੰਡਾਂ ਨਾਲ ਸਬੰਧਤ ਹਨ ਅਤੇ ਆਪਣੇ ਸੰਚਾਲਕਾਂ ਦੇ ਨਿਰਦੇਸ਼ਾਂ ‘ਤੇ ਖੇਪਾਂ ਪ੍ਰਾਪਤ ਕਰਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸੰਚਾਲਕਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਛੇਹਰਟਾ ਨੇੜੇ ਇੱਕ ਯੋਜਨਾਬੱਧ ਨਾਕਾਬੰਦੀ ਦੌਰਾਨ, ਪੁਲਿਸ ਟੀਮਾਂ ਨੇ ਦੋਸ਼ੀ ਆਕਾਸ਼ ਮਸੀਹ ਅਤੇ ਪ੍ਰਿੰਸ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ ਅਤੇ ਇੱਕ ਗਲੋਕ 9 ਐਮਐਮ ਪਿਸਤੌਲ ਬਰਾਮਦ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੈਰਵੀ ਦੌਰਾਨ ਤਕਨੀਕੀ ਸੁਰਾਗਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਰਨਬੀਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਤਿੰਨ .30 ਬੋਰ ਦੇ ਪਿਸਤੌਲਾਂ ਅਤੇ 1 ਕਿਲੋ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਰਨਬੀਰ ਸਿੰਘ ਉਰਫ਼ ਕਰਨ ਦੇ ਖੁਲਾਸੇ 'ਤੇ, ਪੁਲਿਸ ਨੇ ਗੁਰਭੇਜ ਸਿੰਘ ਉਰਫ਼ ਭੇਜਾ ਨੂੰ ਇੱਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।

ਸੀਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਹਨਾਂ ਖੇਪਾਂ ਨੂੰ ਖੇਤਰ ਦੇ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਦੇ ਸਨ।

ਇਸ ਸਬੰਧੀ, ਐਫਆਈਆਰ ਨੰਬਰ 223 ਮਿਤੀ 06.11.2025 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰਬਰ 239 ਮਿਤੀ 12.11.2025 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(1-ਬੀ) ਅਤੇ 25 ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ