Sunday, November 16, 2025

Chandigarh

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

November 16, 2025 08:53 PM
SehajTimes

ਚੰਡੀਗੜ੍ਹ : ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਵੱਲੋਂ ਸੱਦਾ ਪੱਤਰ ਭੇਟ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਸਿਰਫ਼ ਸਿੱਖ ਕੌਮ ਲਈ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਧਰਮ–ਨਿਰਪੇਖਤਾ, ਧਰਮ ਦੀ ਆਜ਼ਾਦੀ, ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਇਸ ਵਿਸ਼ਾਲ ਬਲਿਦਾਨ ਦੀ 350 ਸਾਲਾ ਸ਼ਤਾਬਦੀ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਇਤਿਹਾਸਿਕ ਪਲ ਹੈ। ਇਸ ਮਹਾਨ ਯਾਦਗਾਰ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਅਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਸੈਸ਼ਨ ਦਾ ਆਯੋਜਨ ਇੱਕ ਇਤਿਹਾਸਕ ਕਦਮ ਹੈ।

ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ:

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਦੁਤੀ ਬਲਿਦਾਨ ਅਤੇ ਸਿੱਖਿਆਵਾਂ ‘ਤੇ ਵਿਸ਼ੇਸ਼ ਚਰਚਾ ਹੋਵੇਗੀ।
ਸਾਰੇ ਵਿਧਾਇਕ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤਿਨਿਧੀ ਅਤੇ ਵਿਸ਼ੇਸ਼ ਮਹਿਮਾਨ ਹਾਜ਼ਰੀ ਭਰਨਗੇ।
ਉਨ੍ਹਾਂ ਨੇ ਕਿਹਾ ਕਿ ਅਨੰਦਪੁਰ ਸਾਹਿਬ, ਜੋ ਖਾਲਸਾ ਦੀ ਜਨਮਭੂਮੀ ਹੈ, ਤੋਂ ਇਸ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਨਾਲ ਪੰਜਾਬ ਦੀ ਰੂਹਾਨੀ ਵਿਰਾਸਤ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਦੁਨੀਆ ਨੂੰ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦਾ ਸਾਂਝਾ ਸੰਦੇਸ਼ ਜਾਵੇਗਾ।

ਸ਼੍ਰੀ ਕੇਜਰੀਵਾਲ ਨੂੰ ਸੱਦਾ ਪੱਤਰ ਭੇਟ ਕਰਦੇ ਹੋਏ ਸ. ਸੰਧਵਾਂ ਨੇ ਆਸ ਜਤਾਈ ਕਿ ਉਹ ਇਸ ਇਤਿਹਾਸਕ ਪਲ ਚ ਸ਼ਿਰਕਿਤ ਕਰਨ ਲਈ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣਗੇ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ