Sunday, November 16, 2025

Chandigarh

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

November 16, 2025 08:59 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 260ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 46 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 260 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,855 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ, 215 ਨਸ਼ੀਲੀਆਂ ਗੋਲੀਆਂ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 59 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 315 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ