Monday, November 17, 2025

Chandigarh

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

November 17, 2025 08:29 PM
SehajTimes

ਖਰੀਦ–ਵੰਡ ਪ੍ਰਕਿਰਿਆ ਹੋਰ ਪਾਰਦਰਸ਼ੀ ਤੇ ਮਜ਼ਬੂਤ ਬਣੇਗੀ-ਡਾ.ਬਲਜੀਤ ਕੌਰ

ਮੋਬਾਈਲ ਐਪ, ਡਿਜ਼ੀਟਲ ਡੈਸ਼ਬੋਰਡ ਅਤੇ ਜਾਗਰੂਕਤਾ ਮੁਹਿੰਮ ਨਾਲ ਯੋਜਨਾ ਹੋਰ ਮਜ਼ਬੂਤ-ਡਾ.ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਮ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। ਇਸ ਫ਼ੈਸਲੇ ਦਾ ਉਦੇਸ਼ ਰਾਜ ਭਰ ਵਿੱਚ ਇੱਕ ਭਰੋਸੇਮੰਦ, ਸੁਚਾਰੂ ਅਤੇ ਪਾੜਾ ਰਹਿਤ ਲਾਗੂਕਰਨ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਹੈ। ਸੁਧਾਰ ਕੀਤੀ ਯੋਜਨਾ ਦੇ ਤਹਿਤ, ਲੋੜਵੰਦ ਔਰਤਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਨੈਪਕਿਨ ਨਿਯਮਿਤ ਤੌਰ ’ਤੇ ਆਂਗਣਵਾੜੀ ਕੇਂਦਰਾਂ ਰਾਹੀਂ ਵੰਡੇ ਜਾਣਗੇ। ਪ੍ਰਤੀ ਆਂਗਣਵਾੜੀ ਕੇਂਦਰ 50 ਲਾਭਪਾਤਰੀਆਂ ਦੇ ਟੀਚੇ ਅਧੀਨ, ਹਰ ਮਹੀਨੇ ਘੱਟੋ-ਘੱਟ 13,65,700 ਔਰਤਾਂ ਨੂੰ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਗਿਣਤੀ ਹੋਰ ਵਧਾਉਣ ਲਈ ਵੀ ਯਤਨ ਕੀਤੇ ਜਾਣਗੇ ਤਾਂ ਜੋ ਹਰ ਔਰਤ ਤੱਕ ਇਹ ਸਹੂਲਤ ਪਹੁੰਚੇ।

ਯੋਜਨਾ ਦੇ ਸੁਚਾਰੂ ਲਾਗੂਕਰਨ ਲਈ ਪੰਜਾਬ ਕੈਬਨਿਟ ਨੇ ₹53 ਕਰੋੜ ਦੀ ਰਕਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਵੇਂ ਢਾਂਚੇ ਵਿੱਚ ਖਰੀਦ, ਆਵਾਜਾਈ, ਵੰਡ, ਨਿਗਰਾਨੀ ਅਤੇ ਗੁਣਵੱਤਾ ਜਾਂਚ ਸਬੰਧੀ ਸਪਸ਼ਟ ਅਤੇ ਮਜ਼ਬੂਤ ਨਿਯਮ ਸ਼ਾਮਲ ਹਨ, ਜਿਨ੍ਹਾਂ ਦਾ ਉਦੇਸ਼ ਪਹਿਲਾਂ ਦਰਪੇਸ਼ ਬੇਨਿਯਮੀਆਂ ਨੂੰ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਨਾਲ ਲਾਗੂ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਜਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਲਈ, ਯੋਜਨਾ ਦੇ ਅਧੀਨ ਮੋਬਾਈਲ ਐਪਲੀਕੇਸ਼ਨ, ਡਿਜ਼ੀਟਲ ਡੈਸ਼ਬੋਰਡ ਅਤੇ ਹੋਰ ਆਈ.ਟੀ. ਟੂਲ ਰਾਹੀਂ ਅਸਲ-ਸਮੇਂ ਦੇ ਡਾਟਾ ਦੀ ਨਿਗਰਾਨੀ ਅਤੇ ਸਮੀਖਿਆ ਕੀਤੀ ਜਾਵੇਗੀ। ਇਸ ਨਾਲ ਸਪਲਾਈ ਚੇਨ ਦਾ ਪੂਰਾ ਰਿਕਾਰਡ ਡਿਜ਼ੀਟਲ ਹੋਵੇਗਾ ਅਤੇ ਹਰ ਪੱਧਰ ’ਤੇ ਪਾਰਦਰਸ਼ਤਾ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਲੜਕੀਆਂ ਨੂੰ ਸਿਹਤਮੰਦ ਮਾਹਵਾਰੀ ਅਭਿਆਸਾਂ, ਸਫਾਈ ਅਤੇ ਸਮੁੱਚੀ ਤੰਦਰੁਸਤੀ ਬਾਰੇ ਸਿੱਖਿਅਤ ਕਰਨ ਲਈ ਜਾਗਰੂਕਤਾ ਅਤੇ ਆਈ.ਈ.ਸੀ ਮੁਹਿੰਮ ਵੀ ਚਲਾਈ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਲਾਗੂਕਰਨ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਦੋ ਸਾਲਾਂ ਬਾਅਦ ਯੋਜਨਾ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਹੋਰ ਬਿਹਤਰੀ ਲਈ ਲਾਜ਼ਮੀ ਕਦਮ ਚੁੱਕੇ ਜਾ ਸਕਣ।

 

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ