Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

November 17, 2025 09:02 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 261ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 313 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿੱਚ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 261 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,969 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.2 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 11 ਕਿਲੋ ਭੁੱਕੀ, 2168 ਨਸ਼ੀਲੀਆਂ ਗੋਲੀਆਂ ਅਤੇ 1.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੋਧੀ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 313 ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 335 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ