Friday, January 09, 2026
BREAKING NEWS

Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

November 17, 2025 09:10 PM
SehajTimes

ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸੋਮਵਾਰ ਨੂੰ ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਦੇ ਪੁਲਿਸ ਸਟੇਡੀਅਮ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁਨ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਨਵੀਂ ਅਨਾਜ ਮੰਡੀ ਮੋਗਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਅਤੇ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਾਜ਼ਰੀ ਭਰੀ।

ਸ਼ਹੀਦ ਭਗਤ ਸਿੰਘ ਨਗਰ ਦੇ ਆਈ.ਟੀ.ਆਈ. ਗਰਾਊਂਡ ਵਿਖੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੰਗਤ ਸਮੇਤ ਹਾਜ਼ਰੀ ਭਰੀ। ਜਦਕਿ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਸ਼ਾਮਿਲ ਹੋਏ। ਇਨ੍ਹਾਂ ਲਾਈਟ ਐਡ ਸਾਊਂਡ ਸ਼ੋਅਜ਼ ਵਿੱਚ ਹਾਜ਼ਰੀ ਭਰਨ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਹੈ। ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਉੱਤੇ ਚਾਨਣਾ ਪਾਇਆ ਗਿਆ। ਜ਼ਿਕਰਯੋਗ ਹੈ ਕਿ ਅਖੀਰਲੇ ਪੜਾਅ ਦੇ ਲਾਈਟ ਐਂਡ ਸਾਊਂਡ ਸ਼ੋਅ 20 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ, ਮਾਲੇਰਕੋਟਲਾ ਅਤੇ ਮਾਨਸਾ ਵਿਖੇ ਕਰਵਾਏ ਜਾਣਗੇ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; 'ਆਪ' ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

'ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ. ਤਲਬ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ 'ਤੇ ਰੱਖਿਆ ਜਾਵੇਗਾ

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਦੂਜੇ ਪੜਾਅ ਵਿੱਚ ਪਹੁੰਚਿਆ ਯੁੱਧ ਨਸ਼ਿਆਂ ਵਿਰੁੱਧ