Tuesday, November 18, 2025

Chandigarh

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

November 18, 2025 03:03 PM
SehajTimes

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਪੀਆਂ ਗਈਆਂ ਡਿਊਟੀਆਂ ਸੁਚੱਜੇ ਢੰਗ ਨਾਲ ਨਿਭਾਉਣ ਦੇ ਦਿੱਤੇ ਆਦੇਸ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਉਲੀਕੇ ਸਮਾਗਮਾਂ ਦੀ ਲੜੀ ਵਿੱਚ ਐੱਸ.ਏ.ਐੱਸ ਨਗਰ ਵਿਖੇ 21 ਨਵੰਬਰ ਨੂੰ ਪੁੱਜਣ ਵਾਲੇ ਨਗਰ ਕੀਰਤਨ ਦੇ ਸਬੰਧੀ ਅਗੇਤੇ ਪ੍ਰਬੰਧਾਂ ਬਾਰੇ, ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ 20 ਨਵੰਬਰ ਨੂੰ ਚੱਲ ਕੇ 21 ਨਵੰਬਰ ਨੂੰ ਮੋਹਾਲੀ ਵਿਖੇ ਰਾਤਰੀ ਪੜਾਅ ਲਈ ਪੁੱਜ ਰਹੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਇਸ ਦੇ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਸਵਾਗਤ ਅਤੇ ਰਾਤਰੀ ਪੜਾਅ ਲਈ ਚੱਲ ਰਹੀਆਂ ਤਿਆਰੀਆਂ ਸਬੰਧੀ ਸੌਪੀਆਂ ਗਈਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ, ਤਾਂ ਜੋ ਇੰਨ੍ਹਾਂ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਸਬੰਧੀ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ 20.11.2025 ਤੋਂ 22.11.2025 ਤੱਕ ਚਾਰ ਯਾਤਰਾਵਾਂ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੀਆਂ, ਮੁਤਾਬਿਕ ਮਾਲਵਾ-2 ਰੂਟ ਤਹਿਤ ਇੱਕ ਯਾਤਰਾ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ, ਜ਼ਿਲ੍ਹਾ ਪਟਿਆਲਾ ਤੋਂ ਹੁੰਦੇ ਹੋਏ ਰਾਜਪੁਰਾ ਤੋਂ ਬਨੂੰੜ ਤੋਂ ਮੋਹਾਲੀ ਤੋਂ ਕੁਰਾਲੀ ਤੋਂ ਰੂਪਨਗਰ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਪੰਹੁਚੇਗੀ। ਇਸ ਯਾਤਰਾ ਦਾ ਮਿਤੀ 21-11-2025 ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਠਹਿਰਾਓ ਹੋਵੇਗਾ। ਇਹ ਯਾਤਰਾ 21 ਨਵੰਬਰ ਨੂੰ ਗੁਰਦੁਆਰਾ ਅਕਾਲ ਗੜ੍ਹ ਬਨੂੜ ਵਿਖੇ ਪੁੱਜੇਗੀ ਅਤੇ ਸ਼ਾਮ ਨੂੰ ਇਹ ਯਾਤਰਾ ਮੁਹਾਲੀ ਵਿਖੇ ਪੁੱਜੇਗੀ ਅਤੇ ਰਾਤ ਦਾ ਠਹਿਰਾਅ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵੀ ਵਿਖੇ ਹੋਵੇਗਾ ਅਤੇ ਫਿਰ ਇਹ ਯਾਤਰਾ ਗੁਰਦੁਆਰਾ ਕਰਤਾਰਸਰ ਸਾਹਿਬ, ਪਡਿਆਲਾ, ਕੁਰਾਲੀ ਵਿਖੇ ਪਹੁੰਚੇਗੀ।
ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਸੰਗਤਾਂ ਦੀ ਸਹੂਲਤ ਨੂੰ ਪ੍ਰਮੁੱਖਤਾਂ ਦਿੱਤੀ ਜਾਵੇ। ਉਨ੍ਹਾਂ ਨੇ ਸਮਾਰੋਹ ਦੌਰਾਨ ਯਾਤਰਾ ਦੇ ਰੁਕਣ ਵਾਲੀਆਂ ਥਾਵਾਂ ਤੇ ਭੀੜ ਕੰਟਰੋਲ ਕਰਨ, ਬੈਰੀਕੈਡਿੰਗ, ਸਾਈਨੇਜ ਅਤੇ ਵਲੰਟੀਅਰਾਂ ਦੀ ਤਾਇਨਾਤੀ, ਰੂਟ ਮੈਪ ਅਨੁਸਾਰ ਸੜਕਾਂ ਦੀ ਸਾਫ ਸਫਾਈ, ਤੁਰੰਤ ਮੁਰੰਮਤ ਅਤੇ ਰੱਖ ਰਖਾਅ, ਯਾਤਰਾ ਰੂਟਾਂ ਦਾ ਨਿਰੀਖਣ ਅਤੇ ਕਲੀਅਰੈਂਸ, ਨਿਸ਼ਾਨਦੇਹੀ, ਪਾਣੀ ਦਾ ਛਿੜਕਾਅ, ਸਟਰੀਟ ਲਾਇਟਾਂ, ਦਰੱਖਤਾਂ ਦੀ ਛੰਗਾਈ, ਸੰਗਤਾਂ ਲਈ ਲੰਗਰ ਦੇ ਪ੍ਰਬੰਧ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਵਾਸ਼ਰੂਮ ਦੀ ਸਹੂਲਤ, ਮੱਛਰਾਂ ਤੋਂ ਬਚਾਅ ਲਈ ਫੋਗਿੰਗ, ਸ਼ਰਧਾਲੂਆਂ ਦੇ ਠਹਿਰਨ ਲਈ ਉਚਿੱਤ ਪ੍ਰਬੰਧ ਕਰਨ, ਸੀਵਰੇਜ ਦੀ ਚੈਕਿੰਗ, ਸਿਵਲ ਤੇ ਪੁਲਿਸ ਕੰਟਰੋਲ ਰੂਮ ਸਥਾਪਿਤ ਕਰਨ, ਟ੍ਰੈਫ਼ਿਕ ਪ੍ਰਬੰਧ, ਪਾਰਕਿੰਗ ਦੀ ਸੁਵਿਧਾ, ਸਫਾਈ-ਸੈਨੀਟੇਸ਼ਨ, ਬਿਜਲੀ ਤੇ ਰੌਸ਼ਨੀ ਦੇ ਪੱਕੇ ਪ੍ਰਬੰਧ ਕਰਨ, ਐਂਬੂਲੈਂਸਾਂ ਦੀ ਤਾਇਨਾਤੀ, ਫੂਡ ਸੇਫਟੀ ਟੀਮ, ਫਸਟ-ਏਡਪੋਸਟਾਂ, ਫਾਇਰ ਬ੍ਰਿਗੇਡ, ਆਦਿ ਅਹਿਮ ਪ੍ਰਬੰਧ ਵੀ ਯਕੀਨੀ ਬਣਾਉਣ ਦੀ ਹਦਾਇਤ ਜਾਰੀ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਅਮਨ-ਕਾਨੂੰਨ ਬਹਾਲ ਰੱਖਣ ਲਈ ਪੁਲਿਸ ਫੋਰਸ, ਡਿਊਟੀ ਮੈਜਿਸਟਰੇਟ ਅਤੇ ਵੱਖ-ਵੱਖ ਸੈਕਟਰ ਅਧਿਕਾਰੀ ਤਾਇਨਾਤ ਕੀਤੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐਸ.ਡੀ.ਐਮ, ਮੋਹਾਲੀ, ਦਮਨਦੀਪ ਕੌਰ, ਐਸ.ਡੀ.ਐਮ,ਖਰੜ ਦਿਵਿਆ ਪੀ, ਐਸ.ਡੀ.ਐਮ, ਡੇਰਾਬਸੀ ਅਮਿਤ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Have something to say? Post your comment

 

More in Chandigarh

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ