Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

November 18, 2025 03:12 PM
SehajTimes

ਅਨੁਸੂਚਿਤ ਜਾਤੀਆਂ ਦੇ ਨਿਆਂ ਪ੍ਰਣਾਲੀ ਨੂੰ ਤੇਜ਼ ਕਰਨ ਵੱਲ ਵੱਡਾ ਕਦਮ

ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਪਾਰਦਰਸ਼ਤਾ ਅਤੇ ਸਮੇਂ-ਸਿਰ ਸੁਣਵਾਈ ਨੂੰ ਦਿੱਤੀ ਪਹਿਲ

ਪੰਜਾਬ ਨੇ ਰਚਿਆ ਇਤਿਹਾਸ: ਦੇਸ਼ ਦਾ ਪਹਿਲਾ ਐਸ.ਸੀ. ਕਮਿਸ਼ਨ ਕੋਰਟ ਰੂਮ ਚੰਡੀਗੜ੍ਹ ‘ਚ ਸ਼ੁਰੂ
ਪੰਜਾਬ ਦੀ ਪਹਿਲ ਨਾਲ ਹੋਰ ਰਾਜਾਂ ਲਈ ਨਵੀਂ ਮਿਸਾਲ ਕਾਇਮ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ. ਕੇ. ਮੀਨਾ,ਆਈ.ਏ.ਐਸ ਵੱਲੋਂ ਰਸਮੀ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਨਾਲ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰੱਖਿਆ ਅਤੇ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸ ਕੋਰਟ ਰੂਮ ਦੀ ਵਿਸ਼ੇਸ਼ਤਾ ਇਹ ਹੈ ਕਿ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਇਹ ਨਵਾਂ ਕੋਰਟ ਰੂਮ ਪੂਰੇ ਦੇਸ਼ ਵਿੱਚ ਕਿਸੇ ਵੀ ਰਾਜ ਦੇ ਐਸ.ਸੀ.ਕਮਿਸ਼ਨ ਹੇਠ ਬਣਿਆ ਸਭ ਤੋਂ ਪਹਿਲਾ ਕੋਰਟ ਰੂਮ ਹੈ। ਇਹ ਇਤਿਹਾਸਕ ਕਦਮ ਨਿਆਂ ਦੀ ਪਹੁੰਚ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਹੋਰ ਰਾਜਾਂ ਲਈ ਇਕ ਨਵੀਂ ਪ੍ਰੇਰਣਾ ਹੈ। ਇਸ ਮੌਕੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਨਵਾਂ ਕੋਰਟ ਸ਼ਿਕਾਇਤਾਂ ਦੀ ਤੇਜ਼ ਸੁਣਵਾਈ, ਮਾਮਲਿਆਂ ਦੇ ਸਮੇਂ-ਸਿਰ ਨਿਪਟਾਰੇ ਅਤੇ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪਹੁੰਚ ਅਨੁਸੂਚਿਤ ਜਾਤੀਆਂ ਦੇ ਹੱਕਾਂ ਅਤੇ ਸਮਾਨਤਾ ਦੀ ਰੱਖਿਆ ਕਰਨ ਲਈ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਦੱਸਿਆ ਕਿ ਇਸ ਕੋਰਟ ਵਿੱਚ ਆਧੁਨਿਕ ਸਹੂਲਤਾਂ, ਸੁਚਾਰੂ ਬੈਠਕ ਪ੍ਰਬੰਧ ਦੀ ਸੁਵਿਧਾ ਦਿੱਤੀ ਗਈ ਹੈ, ਜਿਸ ਨਾਲ ਹਰ ਸੁਣਵਾਈ ਪੇਸ਼ੇਵਰ, ਪਾਰਦਰਸ਼ੀ ਅਤੇ ਬਿਨਾ ਕਿਸੇ ਦੇਰੀ ਦੇ ਕੀਤੀ ਜਾਵੇਗੀ।ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਇਸ ਕੋਰਟ ਦੇ ਸ਼ੁਰੂ ਹੋਣ ਨਾਲ ਕਮਿਸ਼ਨ ਹੋਰ ਜ਼ਿਆਦਾ ਕੁਸ਼ਲਤਾ, ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰੇਗਾ। ਉਨ੍ਹਾਂ ਭਰੋਸਾ ਦਵਾਇਆ ਕਿ ਕਮਿਸ਼ਨ ਵਿੱਚ ਆਉਣ ਵਾਲੀ ਹਰ ਸ਼ਿਕਾਇਤ ਨੂੰ ਤਰਜੀਹ ਦੇ ਆਧਾਰ ‘ਤੇ ਸੁਣਿਆ ਜਾਵੇਗਾ ਅਤੇ ਲੋਕਾਂ ਨੂੰ ਸਮੇਂ-ਸਿਰ ਨਿਆਂ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਹੁਤ ਜਲਦ ਕਮਿਸ਼ਨ ਵਲੋਂ ਆਨਲਾਈਨ ਕੋਰਟ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜ਼ੋ ਲੋਕਾਂ ਦਾ ਕੀਮਤੀ ਸਮਾਂ ਅਤੇ ਪੈਸਾ ਬਚ ਸਕੇ। ਇਸ ਮੌਕੇ ਆਮ ਰਾਜ ਪ੍ਰਬੰਧ ਵਿਭਾਗ ਦੇ ਸਕੱਤਰ ਸ੍ਰੀਮਤੀ ਗ਼ੌਰੀ ਪਰਾਸ਼ਰ ਜੋਸ਼ੀ ਆਈ.ਏ.ਐਸ., ਮੈਂਬਰ ਸਕੱਤਰ ਡਾਕਟਰ ਨਯਨ ਜੱਸਲ, ਐਸ.ਸੀ ਕਮਿਸ਼ਨ ਦੇ ਮੈਂਬਰ ਸ੍ਰੀ ਗੁਲਜ਼ਾਰ ਸਿੰਘ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਰੁਪਿੰਦਰ ਸਿੰਘ ਅਤੇ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ