Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

November 18, 2025 05:36 PM
SehajTimes

ਚੰਡੀਗੜ੍ਹ : ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਸੁਚਾਰੂ ਅਤੇ ਢੁਕਵੇਂ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਚੁਕਾਈ ਦਾ ਅੰਕੜਾ 150 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ, ਝੋਨੇ ਆਮਦ ਅਤੇ ਖਰੀਦ ਦੋਵੇਂ ਹੀ 150 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਏ ਸਨ। ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਕਾਰਨ 17 ਨਵੰਬਰ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਲਾਭ ਮਿਲਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਖਰੀਦ, ਲਿਫਟਿੰਗ ਅਤੇ ਅਦਾਇਗੀ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਹੁਣ ਤੱਕ 96920 ਕਿਸਾਨਾਂ ਨੂੰ ਐਮ ਐਸ ਪੀ ਦਾ ਲਾਭ ਪ੍ਰਾਪਤ ਹੋਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ। ਜ਼ਿਕਰਯੋਗ ਹੈ ਕਿ 17 ਨਵੰਬਰ ਸ਼ਾਮ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ ਕੁੱਲ 15644022.7 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 15630983.39 ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ ਅਤੇ ਜੋ 99 ਪ੍ਰਤੀਸ਼ਤ ਬਣਦਾ ਹੈ। ਕੁੱਲ ਲਿਫਟਿੰਗ ਦਾ ਅੰਕੜਾ 15024082.31 ਮੀਟਰਕ ਟਨ ਹੈ ਜੋ ਹੁਣ ਤੱਕ ਕੁੱਲ ਖਰੀਦੀ ਗਈ ਫਸਲ ਦਾ 96 ਪ੍ਰਤੀਸ਼ਤ ਹੈ। ਜਿੱਥੋਂ ਤੱਕ ਅਦਾਇਗੀਆਂ ਦਾ ਸਬੰਧ ਹੈ, ਕਿਸਾਨਾਂ ਨੂੰ 36000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼