Tuesday, November 18, 2025

Chandigarh

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

November 18, 2025 05:39 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚੋਂ 150 ਅਸਾਮੀਆਂ ਪਹਿਲੇ ਪੜਾਅ ਵਿੱਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿੱਚ ਭਰੀਆਂ ਜਾਣਗੀਆਂ।

ਵਿੱਤ ਮੰਤਰੀ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਥਾਪਤ ਕੈਬਨਿਟ ਸਬ -ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੌਜੂਦਾ ਅਸਾਮੀਆਂ ਨੂੰ ਭਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਵੱਲੋਂ ਦੱਸਿਆ ਗਿਆ ਸੀ ਕਿ ਸੂਬੇ ਦੇ 22 ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਲਾਜ ਕਰਵਾਉਣ ਵਾਲੇ ਪਸ਼ੂਆਂ ਦੀ ਗਿਣਤੀ ਵੱਧ ਰਹੀ ਹੈ, ਜਿਸ ਕਾਰਨ ਵਿਭਾਗ ਵਿੱਚ ਸਟਾਫ ਦੀ ਘਾਟ ਪੇਸ਼ ਆ ਰਹੀ ਹੈ। ਪੰਜਾਬ ਦੇ ਪਸ਼ੂ ਪਾਲਕਾਂ ਲਈ ਨਿਰਵਿਘਨ ਅਤੇ ਕੁਸ਼ਲ ਪਸ਼ੂ ਸਿਹਤ ਸੇਵਾਵਾਂ ਨੂੰ ਬਣਾਈ ਰੱਖਣ ਲਈ ਵੱਡੀ ਪ੍ਰਾਪਤੀ ਵਜੋਂ ਸਾਰੀਆਂ 345 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ 22 ਵੈਟਰਨਰੀ ਪੌਲੀਕਲੀਨਿਕ, 1,367 ਪਸ਼ੂ ਹਸਪਤਾਲ ਅਤੇ 1,489 ਪਸ਼ੂ ਡਿਸਪੈਂਸਰੀਆਂ ਦੇ ਵਿਸ਼ਾਲ ਨੈਟਵਰਕ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਸ਼ੂਆਂ ਦੀ ਸੁਚੱਜੀ ਦੇਖਭਾਲ ਦੀ ਨਿਰਵਿਘਨ ਸੇਵਾ ਨੂੰ ਯਕੀਨੀ ਬਣਾਉਂਦਿਆਂ ਵਿਭਾਗੀ ਨੂੰ ਮਜ਼ਬੂਤ ਕਰਨ ਦਾ ਯਤਨ ਹੈ।

Have something to say? Post your comment

 

More in Chandigarh

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ