Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

November 18, 2025 08:33 PM
SehajTimes

‘ਨਸ਼ਾ ਛੁਡਾਉੁਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 45 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ ਸਰਗਰਮੀ ਨਾਲ ਤੇ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਲਗਾਤਾਰ 262ਵੇਂ ਦਿਨ ਕੀਤੀ ਗਈ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਘੇਰਾਬੰਦੀ ਤੇ ਤਲਾਸ਼ੀ ਅਭਿਆਨ(ਕਾਸੋ) ਚਲਾਇਆ ਗਿਆ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਵਿੱਚ 79 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰਜ ਦਰਜ ਕੀਤੀਆਂ ਗਈਆਂ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 4.3 ਕਿਲੋ ਹੈਰੋਇਨ, 971 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.16 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 3000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 400 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਇਹ ਕਾਰਵਾਈ ਕੀਤੀ ਗਈ ।

ਉਨ੍ਹਾਂ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 24,809 ਐਫਆਈਆਰ ਦਰਜ ਕਰਨ ਤੋਂ ਬਾਅਦ 36,901 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1604 ਕਿਲੋਗ੍ਰਾਮ ਹੈਰੋਇਨ, 557 ਕਿਲੋਗ੍ਰਾਮ ਅਫੀਮ, 263 ਕੁਇੰਟਲ ਭੁੱਕੀ, 529 ਕਿਲੋਗ੍ਰਾਮ ਗਾਂਜਾ, 41.39 ਲੱਖ ਨਸ਼ੀਲੇ ਪਦਾਰਥਾਂ/ਕੈਪਸੂਲ, 14 ਕਿਲੋਗ੍ਰਾਮ ਆਈ.ਸੀ.ਈ. ਅਤੇ 14.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ੀਲੇ ਪਦਾਰਥਾਂ ਦੇ ਖਾਤਮੇ’ ਦੇ ਹਿੱਸੇ ਵਜੋਂ ਅੱਜ 45 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ