Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

November 18, 2025 08:47 PM
SehajTimes

ਸ਼੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ ਐਲਾਨੀ ਰਕਮ ਬਾਰੇ ਡੀ.ਸੀ. ਜਲੰਧਰ ਤੋਂ ਵਿਸਥਾਰ ਰਿਪੋਰਟ ਮੰਗੀ

25 ਕਰੋੜ ਖਰਚੇ ਜਾਣ ਦੀ ਸਥਿਤੀ ਸਮੇਤ ਐਕਸ਼ਨ ਪਲਾਨ - ਏ.ਡੀ.ਸੀ. ਨੂੰ 26 ਨਵੰਬਰ ਨੂੰ ਨਿੱਜੀ ਪੇਸ਼ੀ ਦੇ ਹੁਕਮ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਪ੍ਰਕਾਸ਼ਿਤ ਖ਼ਬਰ ਮੁਤਾਬਿਕ ਇੱਕ ਦਲਿਤ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖਣ ਤੋਂ ਇਨਕਾਰ ਕਰਨ ਦੇ ਗੰਭੀਰ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਸਪਸ਼ਟ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਜੁੜੇ ਕਿਸੇ ਵੀ ਭੇਦਭਾਵ, ਲਾਪਰਵਾਹੀ ਜਾਂ ਅਣਮਨੁੱਖੀ ਵਰਤਾਰੇ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਧਿਆਨ ਹਰੇਕ ਘਟਨਾ ਦੀ ਗੰਭੀਰ ਜਾਂਚ, ਤੁਰੰਤ ਕਾਰਵਾਈ ਅਤੇ ਪੀੜਤ ਪੱਖ ਨੂੰ ਨਿਆਂ ਮੁਹੱਈਆ ਕਰਵਾਉਣ ‘ਤੇ ਹੈ। ਇਸ ਲਈ, ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਮਿਆਦ ਅੰਦਰ ਪੂਰੇ ਤੱਥਾਂ ਸਮੇਤ ਜ਼ਿੰਮੇਵਾਰੀ ਨਾਲ ਰਿਪੋਰਟ ਪੇਸ਼ ਕਰਨ ਦੇ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ।

ਚੇਅਰਮੈਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਸ.ਡੀ.ਐਮ ਅਤੇ ਸਿਵਲ ਸਰਜਨ ਰੂਪਨਗਰ ਵੱਲੋਂ 19 ਨਵੰਬਰ ਨੂੰ ਨਿੱਜੀ ਪੱਧਰ ‘ਤੇ ਕਮਿਸ਼ਨ ਅੱਗੇ ਹਾਜ਼ਰ ਹੋ ਕੇ ਮੁਕੰਮਲ ਕਾਰਵਾਈ ਰਿਪੋਰਟ ਪੇਸ਼ ਕਰਨੀ ਲਾਜ਼ਮੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਸ਼੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ ਐਲਾਨ ਕੀਤੀ 25 ਕਰੋੜ ਰੁਪਏ ਦੀ ਰਕਮ ਸਬੰਧੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਿਤ ਰਿਪੋਰਟ ਮੰਗੀ ਹੈ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ, ਜਲੰਧਰ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕੇਂਦਰ ਨਾਲ ਜੁੜੇ ਸਾਰੇ ਰਿਕਾਰਡ ਅਤੇ ਐਕਸ਼ਨ ਪਲਾਨ ਸਮੇਤ ਸਬੰਧਤ ਏ.ਡੀ.ਸੀ. ਰਾਹੀਂ 26 ਨਵੰਬਰ, ਸਵੇਰੇ 11.30 ਵਜੇ ਤੱਕ ਨਿੱਜੀ ਤੌਰ ‘ਤੇ ਕਮਿਸ਼ਨ ਅੱਗੇ ਪੇਸ਼ ਕੀਤਾ ਜਾਵੇ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ