Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Delhi

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ 

November 19, 2025 02:08 PM
SehajTimes
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖਾਂ - ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ - ਦੇ 350ਵੇਂ ਸ਼ਹੀਦੀ ਦਿਹਾੜੇ  ਨੂੰ ਸਮਰਪਿਤ 23 ਤੋਂ 25 ਨਵੰਬਰ 2025 ਤੱਕ ਲਾਲ ਕਿਲ੍ਹਾ ਮੈਦਾਨ, ਦਿੱਲੀ ਵਿੱਚ ਵਿਸ਼ੇਸ਼ ਸਮਾਰੋਹ ਕਰਵਾਏ ਜਾ ਰਹੇ ਹਨ।
 
ਕਾਲਕਾ ਨੇ ਦੱਸਿਆ ਕਿ ਸੰਗਤਾਂ ਲਈ ਉਲੀਕੇ ਗਏ ਇਹ ਵਿਸ਼ੇਸ਼ ਪ੍ਰੋਗਰਾਮ ਰੂਹਾਨੀਅਤ, ਇਤਿਹਾਸਕ ਮਹਿਮਾ ਅਤੇ ਪ੍ਰੇਰਣਾਦਾਇਕ ਸੰਦੇਸ਼ਾਂ ਨਾਲ ਭਰਪੂਰ ਹੋਣਗੇ। ਇਨ੍ਹਾਂ ਵਿੱਚ ਰਾਗ ਦਰਬਾਰ, ਵਿਸ਼ੇਸ਼ ਗੁਰਮਤਿ ਸਮਾਗਮ,ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ‘ਤੇ ਅਧਾਰਿਤ ਅਜਾਇਬ ਘਰ,ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਸ਼ਾਮਲ ਹਨ, ਜੋ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ  ਜੀਵਨ ਅਤੇ ਬੇਮਿਸਾਲ ਕੁਰਬਾਨੀ ਬਾਰੇ ਗਹਿਰਾਈ ਨਾਲ ਜਾਣੂ ਕਰਵਾਉਣਗੇ।
 
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਇਲਾਕਿਆਂ ‘ਚੋਂ ਮੁਫ਼ਤ ਬੱਸ ਸੇਵਾ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ, ਤਾਂ ਜੋ ਹਰ ਨੌਜਵਾਨ, ਬਜ਼ੁਰਗ ਅਤੇ ਪਰਿਵਾਰ ਬਿਨਾਂ ਕਿਸੇ ਰੁਕਾਵਟ ਦੇ ਇਨ੍ਹਾਂ ਸਮਾਰੋਹਾਂ ਵਿੱਚ ਸ਼ਮੂਲੀਅਤ ਕਰ ਸਕਣ।
 
ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਿਆਂ ਕਿਹਾ ਕਿ, “ਸਾਡੇ ਧਰਮ ਦੇ ਰੱਖਿਅਕ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸਾਰਾ ਪਰਿਵਾਰ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰੋ ਅਤੇ ਗੁਰੂ ਸਾਹਿਬ ਜੀ ਦੇ ਅਮਰ ਕੁਰਬਾਨੀ ਨੂੰ ਸਲਾਮੀ ਭੇਟ ਕਰੋ।”

Have something to say? Post your comment

More in Delhi

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ

ਸਿੱਖ ਭਾਈਚਾਰੇ ਅੰਦਰ ਭਾਰੀ ਰੋਸ : ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ