Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਧਰਮ ਰੱਖਿਅਕ ਯਾਤਰਾ ਦਿੱਲੀ ਵਿੱਚ ਛਾਪ ਛੱਡਦੀ ਅੱਗੇ ਵਧੀ- ਸੰਗਤਾਂ ਵਲੋਂ ਭਰਪੂਰ ਸਤਿਕਾਰ: ਹਰਮੀਤ ਸਿੰਘ ਕਾਲਕਾ

November 19, 2025 03:25 PM
SehajTimes
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ -ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” ਅੱਜ ਆਪਣੇ ਪੂਰੇ ਜਾਹੋ ਜਲਾਲ, ਸ਼ਰਧਾ ਅਤੇ ਚੜਦੀਕਲਾ ਦੇ ਰੂਪ ਵਿੱਚ ਵੱਖ-ਵੱਖ ਪੜਾਵਾਂ ‘ਤੇ ਸੰਗਤਾਂ ਦੀ ਅਟੱਲ ਭਗਤੀ ਦਾ ਦਰਸ਼ਨ ਕਰਦੀ ਹੋਈ ਮੇਨ ਵਿਸ਼ਨੂ ਗਾਰਡਨ, ਮੰਗਲ ਬਜ਼ਾਰ ਅਤੇ ਸ਼ਾਮ ਨਗਰ ਪਹੁੰਚੀ। ਇਨ੍ਹਾਂ ਸਥਾਨਾਂ ‘ਤੇ ਸਥਾਨਕ ਸੰਗਤਾਂ ਵਲੋਂ ਯਾਤਰਾ ਦਾ ਬੇਮਿਸਾਲ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਨੇ ਬਹੁਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਦਿਆਂ ਨਾ ਕੇਵਲ ਆਪਣੀ  ਸ਼ਰਧਾ ਪ੍ਰਗਟਾਈ, ਬਲਕਿ ਗੁਰੂ ਘਰ ਨਾਲ ਆਪਣੀ ਰੂਹਾਨੀ ਨਿਸ਼ਠਾ ਨੂੰ ਵੀ ਮਜ਼ਬੂਤ ਕੀਤਾ।
 
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਸ ਪਵਿੱਤਰ ਮੌਕੇ ‘ਤੇ ਸੰਗਤਾਂ ਵਲੋਂ ਕੀਤੇ ਸਤਿਕਾਰ, ਸਨਮਾਨ ਅਤੇ ਪਿਆਰ ਲਈ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ ਕਿ ਸਿੱਖ ਪੰਥ ਦੀ ਇਹ ਰੂਹਾਨੀ ਅਗਵਾਈ ਸਾਡੇ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਪਾਲਕੀ ਸਾਹਿਬ ਦੀ ਲਾਈਵ ਲੋਕੇਸ਼ਨ ਦੀ ਵਿਵਸਥਾ ਕੀਤੀ ਗਈ ਹੈ, ਜਿਸ ਨੂੰ www.dsgmc.in ਰਾਹੀਂ ਰੀਅਲ ਟਾਈਮ ਵਿੱਚ ਦੇਖਿਆ ਜਾ ਸਕਦਾ ਹੈ। ਇਹ ਸੁਵਿਧਾ ਸੰਗਤਾਂ ਨੂੰ ਯਾਤਰਾ ਨਾਲ ਲਗਾਤਾਰ ਜੁੜੇ ਰਹਿਣ ਅਤੇ ਪਾਲਕੀ ਸਾਹਿਬ ਦੇ ਦਰਸ਼ਨ ਦੀ ਬਰਕਤ ਹਾਸਲ ਕਰਨ ਵਿੱਚ ਅਹਿਮ ਸਹਾਇਤਾ ਦੇਵੇਗੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸੁਨਹਿਰੀ ਅਧਿਆਇ ਨੂੰ ਪ੍ਰਕਾਸ਼ਤ ਕਰਦੀ ਇਹ “ਧਰਮ ਰੱਖਿਅਕ ਯਾਤਰਾ” ਭਵਿੱਖ ਦੇ ਪੜਾਵਾਂ ‘ਤੇ ਵੀ ਸੰਗਤਾਂ ਦੇ ਅਟੱਲ ਸਹਿਯੋਗ ਨਾਲ ਚੜਦੀਕਲਾ ਵਿੱਚ ਅੱਗੇ ਵਧਦੀ ਰਹੇਗੀ।

Have something to say? Post your comment

 

More in Delhi

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪਾਣੀ ਦੀ ਸੰਭਾਲ ਲਈ, ਨਿਰੰਕਾਰੀ ਮਿਸ਼ਨ ਦਾ ਮਜ਼ਬੂਤ ਕਦਮ: ਪ੍ਰੋਜੈਕਟ ਅਮ੍ਰਿਤ ਦਾ ਚੌਥਾ ਪੜਾਅ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ 

ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ