Monday, January 12, 2026
BREAKING NEWS

Majha

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

November 19, 2025 08:36 PM
SehajTimes

ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦ ਰਹੇ ਸਨ : ਐਸਐਸਪੀ ਕਪੂਰਥਲਾ ਗੌਰਵ ਤੂਰਾ

ਕਪੂਰਥਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਦੇ ਰਹਿਣ ਵਾਲੇ ਅਮਨਦੀਪ ਉਰਫ਼ ਅਮਨ, ਨਕੋਦਰ (ਜਲੰਧਰ) ਦੇ ਖਾਨਪੁਰ ਢੱਡਾ ਦੇ ਰਹਿਣ ਵਾਲੇ ਹਰਜੀਤ ਸਿੰਘ ਉਰਫ਼ ਜੀਤਾ ਅਤੇ ਜਮਸ਼ੇਰ( ਜਲੰਧਰ) ਦੇ ਮੁਹੱਲਾ ਬਗੀਚੀ ਦੇ ਰਹਿਣ ਵਾਲੇ ਲਵਪ੍ਰੀਤ ਉਰਫ਼ ਬਾਬਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਮਨਦੀਪ ਸੁਲਤਾਨਪੁਰ ਲੋਧੀ ਖੇਤਰ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦਾ ਸਰਗਰਮ ਮੈਂਬਰ ਹੈ, ਅਤੇ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਗਿਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਬੇਅਸਰ ਕੀਤਾ ਜਾ ਸਕੇ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਪੁਖ਼ਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁੱਖ ਮੁਲਜ਼ਮ ਅਮਨਦੀਪ ਨੂੰ ਕਪੂਰਥਲਾ ਦੇ ਲਿੰਕ ਰੋਡ ਤਲਵੰਡੀ ਮਹਿਮਾ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਬਰਾਮਦ ਕੀਤੇ ਸਨ। ਜਾਂਚ ਦੌਰਾਨ ਦੋਸ਼ੀ ਅਮਨਦੀਪ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਆਪਣੇ ਸਾਥੀਆਂ ਲਵਪ੍ਰੀਤ ਉਰਫ਼ ਬਾਬਾ ਅਤੇ ਹਰਜੀਤ ਸਿੰਘ ਉਰਫ਼ ਜੀਤਾ ਨੂੰ ਦੋ ਪਿਸਤੌਲ ਸਪਲਾਈ ਕੀਤੇ ਸਨ। ਉਨ੍ਹਾਂ ਕਿਹਾ ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਨ੍ਹਾਂ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ .315 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ।

ਐਸਐਸਪੀ ਨੇ ਕਿਹਾ ਕਿ ਦੋਸ਼ੀ ਅਮਨਦੀਪ ਤੋਂ ਹੋਰ ਪੁੱਛਗਿੱਛ ਕਰਨ ’ਤੇ ਉਸਦੇ ਘਰ ਵਿੱਚ ਦੱਬੇ ਤਿੰਨ ਹੋਰ ਦੇਸੀ ਪਿਸਤੌਲ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਦੇਸੀ ਹਥਿਆਰ ਖਰੀਦ ਕੇ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਦੇ ਸਨ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ- ਐਫਆਈਆਰ ਨੰਬਰ 254 ਮਿਤੀ 15.11.2025 ਨੂੰ ਪੁਲਿਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰ. 270 ਮਿਤੀ 2-11-25 ਨੂੰ ਬੀਐਨਐਸ ਦੀਆਂ ਧਾਰਾਵਾਂ 109, 61(2) ਅਤੇ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਦਰਜ ਕੀਤੇ ਗਏ ਹਨ।

Have something to say? Post your comment

 

More in Majha

ਸ੍ਰੀ ਅਕਾਲ ਤਖ਼ਤ ’ਤੇ ਪੇਸ਼ੀ ਵੀ ਸਿੱਖ ਲਈ ਇਕ ਤਰਾਂ ਦਾ ਵਰਦਾਨ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਮਾਨ ਨੂੰ ਤਲਬ ਕਰਨ ਦੀ ਕਵਾਇਦ 328 ਪਾਵਨ ਸਰੂਪ ਮਾਮਲੇ ’ਚ ਐਸ.ਐਸ. ਕੋਹਲੀ ਨੂੰ ਬਚਾਉਣ ਦੀ ਕਵਾਇਦ : ਪ੍ਰੋ. ਸਰਚਾਂਦ ਸਿੰਘ ਖਿਆਲਾ”

ਅਕਾਲ ਤਖਤ ਸਾਹਿਬ ਦੀ ਸਰਵੋਚਤਾ ਨੂੰ ਚੁਣੌਤੀ ਬਰਦਾਸ਼ਤ ਨਹੀਂ : ਜਥੇਦਾਰ ਕੁਲਦੀਪ ਸਿੰਘ ਗੜਗੱਜ

328 ਪਾਵਨ ਸਰੂਪ ਮਾਮਲੇ ’ਚ ਵੱਡੀ ਸਾਜ਼ਿਸ਼ ਦੇ ਆਰੋਪ , ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਤ੍ਰਿਤ ਜਾਂਚ ਦੀ ਮੰਗ

ਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ

ਸਤਿੰਦਰ ਸਿੰਘ ਕੋਹਲੀ ਦੀ ਸ਼ਕੀ ਭੂਮਿਕਾ ’ਤੇ ਸੁਖਬੀਰ ਸਿੰਘ ਬਾਦਲ ਨੂੰ ਜਵਾਬਦੇਹੀ ਲਈ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ