Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ : ਡਾ. ਬਲਜੀਤ ਕੌਰ

November 19, 2025 08:44 PM
SehajTimes

 

ਨਿਰਮਾਣ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਅਤੇ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਦਿੱਤੇ ਨਿਰਦੇਸ਼ : ਡਾ. ਬਲਜੀਤ ਕੌਰ

ਕੰਮਕਾਜੀ ਔਰਤਾਂ ਦੀ ਸਹੂਲਤ ਲਈ 150 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ 5 ਵਰਕਿੰਗ ਵੂਮੈਨ ਹੋਸਟਲ ਬਣਾਏ ਜਾ ਰਹੇ ਹਨ, ਜੋ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸਥਾਪਿਤ ਹੋਣਗੇ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ 3, ਜਦਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਇੱਕ-ਇੱਕ ਹੋਸਟਲ ਬਣੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ, ਸਸਤਾ ਅਤੇ ਆਧੁਨਿਕ ਰਿਹਾਇਸ਼ੀ ਵਿਕਲਪ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ, ਜਿਸ ਨਾਲ ਹਜ਼ਾਰਾਂ ਵਰਕਿੰਗ ਵੂਮੈਨ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਹੋਸਟਲ ਸਿਰਫ਼ ਰਿਹਾਇਸ਼ ਤੱਕ ਸੀਮਿਤ ਨਹੀਂ ਹੋਣਗੇ, ਸਗੋਂ ਇਨ੍ਹਾਂ ਵਿੱਚ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ, ਬੁਨਿਆਦੀ ਅਤੇ ਆਧੁਨਿਕ ਸੁਵਿਧਾਵਾਂ ਵੀ ਹੋਵੇਗੀ, ਤਾਂ ਜੋ ਮਹਿਲਾਵਾਂ ਲਈ ਇਹ ਸਫ਼ਰ ਹੋਰ ਵੀ ਸੁਖਾਲਾ ਬਣੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਹਿਲਾਵਾਂ ਨੂੰ ਸਸ਼ਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਹਨ, ਤਾਂ ਜੋ ਔਰਤਾਂ ਨੂੰ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਭਾਗੀਦਾਰੀ ਰਾਹੀਂ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਵਰਕਿੰਗ ਵੂਮੈਨ ਹੋਸਟਲਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਅਤੇ ਉੱਚ ਪੱਧਰੀ ਗੁਣਵੱਤਾ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ, ਤਾਂ ਜੋ ਇਹ ਸਹੂਲਤ ਜਲਦ ਤੋਂ ਜਲਦ ਮਹਿਲਾਵਾਂ ਲਈ ਉਪਲਬਧ ਹੋ ਸਕੇ।

Have something to say? Post your comment

 

More in Chandigarh

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ