Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

November 19, 2025 08:52 PM
SehajTimes

ਜੰਮੂ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਸਥਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਅਰੰਭ ਹੋਏ ਨਗਰ ਕੀਰਤਨ ਦੇ ਪਹਿਲੇ ਪੜਾਅ ਤਹਿਤ ਕਰੀਬ 250 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੇ ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ 'ਤੇ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਕੁਲਗਾਮ ਦੇ ਸਿੱਖ ਆਬਾਦੀ ਵਾਲੇ ਪਿੰਡ ਪਾਲਪੁਰਾ ਦੀ ਸੰਗਤ ਸਣੇ ਐਸ.ਐਸ.ਪੀ. ਟ੍ਰੈਫਿਕ ਕਸ਼ਮੀਰ ਪ੍ਰੋਵਿੰਸ ਰਵਿੰਦਰ ਪਾਲ ਸਿੰਘ, ਐਡੀਸ਼ਨਲ ਡਿਪਟੀ ਕਮਿਸ਼ਨਰ ਅਨੰਤਨਾਗ ਸੰਦੀਪ ਸਿੰਘ ਬਾਲੀ, ਐਸ.ਡੀ.ਐਮ. ਡੁਰੂ ਪ੍ਰਵੇਜ਼ ਰਹੀਮ, ਤਹਿਸੀਲਦਾਰ ਕਾਜ਼ੀਗੁੰਡ ਸੱਜਾਦ ਅਹਿਮਦ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵਲੋਂ ਗੁਰੂ ਸਾਹਿਬ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਚਾਹ ਅਤੇ ਫਲਾਂ ਦਾ ਲੰਗਰ ਲਗਾਇਆ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਨੰਤਨਾਗ ਦੇ ਪਿੰਡ ਕਾਜ਼ੀਗੁੰਡ ਵਿਖੇ ਸੰਗਤ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਰਾਮਬਨ ਵਲੋਂ ਚੰਦਰਪੁਰ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤ ਲਈ ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਲਿਆਜ਼ ਖ਼ਾਨ, ਐਸ.ਐਸ.ਪੀ. ਟ੍ਰੈਫਿਕ ਆਦਿਲ ਹਮੀਦ, ਵਧੀਕ ਡਿਪਟੀ ਕਮਿਸ਼ਨਰ ਵਰੁਣਜੀਤ ਚਾੜਕ, ਏ.ਸੀ.ਐਸ. ਸ਼ੌਕਤ ਮੱਟੂ, ਵਧੀਕ ਐਸ.ਪੀ. ਮੁਜੀਬ-ਉਰ-ਰਹਿਮਾਨ, ਤਹਿਸੀਲਦਾਰ ਦੀਪ ਕੁਮਾਰ ਹਾਜ਼ਰ ਸਨ। ਇਸੇ ਦੌਰਾਨ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮਬਨ ਵਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

ਜੰਮੂ-ਕਸ਼ਮੀਰ ਪ੍ਰਸ਼ਾਸਨ ਵਲੋਂ ਨਗਰ ਕੀਰਤਨ ਲਈ ਉਚੇਚੇ ਟ੍ਰੈਫਿਕ ਪ੍ਰੰਬਧਾਂ ਸਣੇ ਅੱਗ ਬੁਝਾਊ ਟੀਮਾਂ ਅਤੇ ਐਂਬੂਲੈਂਸ ਤੇ ਮੈਡੀਕਲ ਸਟਾਫ਼ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ।

ਦੱਸ ਦੇਈਏ ਕਿ ਸ੍ਰੀਨਗਰ ਤੋਂ ਸਜਾਇਆ ਜਾ ਰਿਹਾ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੱਕ ਕੁੱਲ 544 ਕਿਲੋਮੀਟਰ ਦੀ ਦੂਰੀ ਤੈਅ ਕਰੇਗਾ। ਅਗਲੇ ਪੜਾਅ ਤਹਿਤ ਨਗਰ ਕੀਰਤਨ ਜੰਮੂ ਤੋਂ ਰਵਾਨਾ ਹੋ ਕੇ 20 ਨਵੰਬਰ ਨੂੰ ਪਠਾਨਕੋਟ ਵਿਖੇ ਠਹਿਰਾਅ ਕਰੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਨਗਰ ਕੀਰਤਨ ਦਾ ਠਹਿਰਾਅ ਹੋਵੇਗਾ।

Have something to say? Post your comment

 

More in National

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ