Wednesday, November 19, 2025

Chandigarh

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

November 19, 2025 08:57 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਅਸੀਂ ਸੰਵਿਧਾਨ ਦਿਵਸ ਯਾਨੀ 26 ਨਵੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾ ਰਹੇ ਹਾਂ। ਇਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਸੈਸ਼ਨ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿੱਚ ਆਏ ਹਨ ਅਤੇ ਸਾਡੇ ਸਬੰਧਤ ਸਟਾਫ ਨੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਹੈ ਤਾਂ ਜੋ ਉਹ ਇਸ ਸਦਨ ਵਿੱਚ ਆਪਣੇ ਹਲਕੇ ਦੇ ਮੁੱਦਿਆਂ ਨੂੰ ਉਠਾ ਸਕਣ ਅਤੇ ਉਨ੍ਹਾਂ ਬਾਰੇ ਵਿਚਾਰ ਚਰਚਾ ਕਰ ਸਕਣ। ਇਹ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਨ ਅਤੇ ਆਪਣੇ ਭਵਿੱਖੀ ਜੀਵਨ ਵਿੱਚ ਆਗੂ ਬਣਨ ਲਈ ਆਪਣੀ ਕਿਸਮ ਦੀ ਪਹਿਲ ਹੈ। ਇਸ ਤਰ੍ਹਾਂ ਵਿਦਿਆਰਥੀ ਸੰਵਿਧਾਨ ਦਾ ਵਿਹਾਰਕ ਗਿਆਨ ਸਿੱਖਣਗੇ ਅਤੇ ਵਿਧਾਨਕ ਪ੍ਰਕਿਰਿਆਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣਗੇ। ਸ. ਸੰਧਵਾਂ ਨੇ ਦੱਸਿਆ ਕਿ ਇਸ ਮੌਕ ਸੈਸ਼ਨ ਵਿੱਚ ਸਿਰਫ਼ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ 117 ਵਿਧਾਨ ਸਭਾ ਹਲਕਿਆਂ ਤੋਂ ਆਏ ਹਨ, ਜੋ ਆਪਣੇ ਵਿਧਾਇਕਾਂ/ਮੰਤਰੀਆਂ ਦੀ ਨੁਮਾਇੰਦਗੀ ਕਰਨਗੇ ਅਤੇ ਇਥੇ ਉਨ੍ਹਾਂ ਦੀ ਭੂਮਿਕਾ ਨਿਭਾਉਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਮੁੱਖ ਮੰਤਰੀ ਦੇ ਹਲਕੇ ਤੋਂ ਆਇਆ ਹੈ ਤਾਂ ਉਹ ਇੱਥੇ ਮੁੱਖ ਮੰਤਰੀ ਦੀ ਭੂਮਿਕਾ ਨਿਭਾਏਗਾ ਅਤੇ ਜੇਕਰ ਕੋਈ ਸਪੀਕਰ ਦੇ ਹਲਕੇ ਤੋਂ ਆਇਆ ਹੈ ਤਾਂ ਉਹ ਸਪੀਕਰ ਦੀ ਭੂਮਿਕਾ ਨਿਭਾਏਗਾ।

ਇਸ ਤੋਂ ਇਲਾਵਾ ਸਪੀਕਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਦੀ ਸਿਖਲਾਈ ਦਿੱਤੀ ਗਈ ਹੈ। ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਨੇ ਨਿੱਜੀ ਤੌਰ 'ਤੇ ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਅਤੇ ਆਪਣੇ ਸ਼ੰਕਿਆਂ/ਸਵਾਲਾਂ ਦੇ ਜਵਾਬ ਹਾਸਲ ਕਰਨ ਬਾਰੇ ਜਾਣਕਾਰੀ ਦਿੱਤੀ।

ਵਿਦਿਆਰਥੀਆਂ ਦੇ ਨਾਲ ਹਰੇਕ ਜ਼ਿਲ੍ਹੇ ਤੋਂ ਉਨ੍ਹਾਂ ਦੇ ਅਧਿਆਪਕ ਅਤੇ ਕੋਆਰਡੀਨੇਟਰ ਵੀ ਆਏ ਸਨ। ਉਨ੍ਹਾਂ ਨੇ ਇਸ ਪਹਿਲ ਲਈ ਪੰਜਾਬ ਸਰਕਾਰ ਅਤੇ ਸਪੀਕਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਅਤੇ ਸ਼ਾਨਦਾਰ ਪਹਿਲ ਹੈ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਮਹਿਸੂਸ ਹੋਇਆ ਜਿਵੇਂ ਉਨ੍ਹਾਂ ਦੇ ਸੁਪਨੇ ਸਾਕਾਰ ਹੋਏ ਹੋਣ। ਕੁਝ ਵਿਦਿਆਰਥੀ ਤਾਂ ਸਿਰਫ਼ ਇਸ ਪਹਿਲਕਦਮੀ ਕਰਕੇ ਪਹਿਲੀ ਵਾਰ ਚੰਡੀਗੜ੍ਹ ਆਏ ਸਨ। ਹਰੇਕ ਜ਼ਿਲ੍ਹੇ ਤੋਂ ਆਏ ਅਧਿਆਪਕਾਂ ਅਤੇ ਕੋਆਰਡੀਨੇਟਰਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ।

ਮੌਕ ਸੈਸ਼ਨ ਦੀ ਰਿਹਰਸਲ ਦੌਰਾਨ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਬਲਕਾਰ ਸਿੱਧੂ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ।

ਘਨੋਰੀ ਕਲਾਂ ਸਕੂਲ ਆਫ਼ ਐਮੀਨੈਂਸ ਧੂਰੀ ਸੰਗਰੂਰ ਦੇ ਵਿਦਿਆਰਥੀ ਹਰਕਮਲਦੀਪ ਸਿੰਘ ਮੁੱਖ ਮੰਤਰੀ ਦੀ ਨੁਮਾਇੰਦਗੀ ਕਰਨਗੇ, ਸਕੂਲ ਆਫ਼ ਐਮੀਨੈਂਸ, ਕੋਟਕਪੂਰਾ ਦੇ ਜਗਮੰਦਰ ਸਿੰਘ ਸਪੀਕਰ ਦੀ ਨੁਮਾਇੰਦਗੀ ਕਰਨਗੇ ਅਤੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਡਲ ਕਾਦੀਆਂ ਦੇ ਹਰਪ੍ਰੀਤ ਸਿੰਘ ਵਿਰੋਧੀ ਧਿਰ ਦੇ ਆਗੂ ਦੀ ਨੁਮਾਇੰਦਗੀ ਕਰਨਗੇ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ