Friday, November 21, 2025

Chandigarh

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

November 21, 2025 12:30 AM
SehajTimes

ਚੰਡੀਗੜ੍ਹ : ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐਚਐਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤੀ ਜਾਵੇਗੀ।

ਵਿੱਤ ਮੰਤਰੀ, ਜੋ ਕਿ ਮੁਲਾਜ਼ਮ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਹੋਮਿਓਪੈਥਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹੋਮਿਓਪੈਥਿਕ ਵਿਭਾਗ ਨੇ ਆਪਣੀ ਕਾਰਜ-ਕੁਸ਼ਲਤਾ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਨੂੰ ਉਠਾਉਂਦਿਆਂ ਇਹ ਪੱਖ ਰੱਖਿਆ ਕਿ ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ ਅਤੇ ਵੱਖ-ਵੱਖ ਡਿਸਪੈਂਸਰੀਆਂ ਨੂੰ 100 ਫੀਸਦ ਸਮਰੱਥਾ 'ਤੇ ਪ੍ਰਬੰਧਿਤ ਕਰਨ ਦੇ ਬਾਵਜੂਦ, ਵਿਭਾਗ ਵਿੱਚ ਪਿਛਲੇ ਸਮੇਂ ਦੌਰਾਨ ਸਿਰਫ਼ 22 ਰੈਗੂਲਰ ਅਸਾਮੀਆਂ ਹੀ ਭਰੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀ ਬਿਹਤਰ ਕਾਰਜ-ਕੁਸ਼ਲਤਾ ਅਤੇ ਹੋਮਿਓਪੈਥਿਕ ਸੇਵਾਵਾਂ ਦੇ ਵਿਸਥਾਰ ਲਈ ਇਨ੍ਹਾਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੁਆਰਾ ਆਪਣੇ ਜਨਤਕ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਹੈ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ : ਮੁੱਖ ਸਕੱਤਰ

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ