Friday, November 21, 2025

Chandigarh

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

November 21, 2025 12:32 AM
SehajTimes

ਚੰਡੀਗੜ੍ਹ : ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ ਯਤਨਾਂ ਦਰਮਿਆਨ ਟ੍ਰਾਈਡੈਂਟ ਗਰੁੱਪ, ਜਿਸਦਾ ਮਾਰਕੀਟ ਕੈਪ 18 ਹਜ਼ਾਰ ਕਰੋੜ ਰੁਪਏ ਅਤੇ ਟਰਨਓਵਰ 10 ਹਜ਼ਾਰ ਕਰੋੜ ਰਪੁਏ ਹੈ, ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਇਸ ਸਬੰਧ ਵਿੱਚ ਉਨ੍ਹਾਂ ਦੱਸਿਆ ਕਿ ਟ੍ਰਾਈਡੈਂਟ ਗਰੁੱਪ ਵੱਲੋਂ ਟੈਰੀ ਟਾਵਲ ਉਤਪਾਦਨ ਦੇ ਵਿਸਥਾਰ ਅਤੇ ਕਾਗਜ਼ ਨਿਰਮਾਣ ਉਦਯੋਗ ਦੇ ਆਧੁਨਿਕੀਕਰਨ ਲਈ ਬਰਨਾਲਾ ਵਿੱਚ 1500 ਕਰੋੜ ਰੁਪਏ ਅਤੇ ਮੋਹਾਲੀ ਵਿੱਚ ਇੱਕ ਕਾਰਪੋਰੇਟ ਦਫ਼ਤਰ ਅਤੇ ਸਮਰੱਥਾ ਨਿਰਮਾਣ ਕੇਂਦਰ ਦੀ ਸਥਾਪਨਾ ਲਈ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਨਿਵੇਸ਼ ਨਾਲ ਮੁੱਖ ਤੌਰ 'ਤੇ 2000 ਸੈਮੀ ਸਕਿਲਡ ਪੇਂਡੂ ਔਰਤਾਂ ਨੂੰ ਰੋਜ਼ਗਾਰ ਮਿਲੇਗਾ।


ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਗਤੀਸ਼ੀਲ ਨੀਤੀਗਤ ਫੈਲਲਿਆਂ ਅਤੇ ਕਾਰੋਬਾਰ ਕਰਨ ‘ਚ ਆਸਾਨੀ ਲਈ ਚੁੱਕੇ ਗਏ ਸੁਧਾਰਾਤਮਕ ਕਦਮਾਂ ਨੇ ਸੂਬੇ ਨੂੰ ਨਿਵੇਸ਼ਕਾਂ ਲਈ ਸਭ ਤੋਂ ਵਧੀਆ ਪਸੰਦੀਦਾ ਸਥਾਨ ਬਣਾ ਦਿੱਤਾ ਹੈ। ਇਹ ਉਦਯੋਗ-ਪੱਖੀ ਨੀਤੀਆਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜੋ ਉਦਯੋਗ-ਪੱਖੀ ਮਾਹੌਲ ਨੂੰ ਵੱਧ ਤੋਂ ਵੱਧ ਸਾਜ਼ਗਾਰ ਬਣਾਉਣ ਵੱਲ ਕੇਂਦਰਿਤ ਹਨ।

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਰਾਜਿੰਦਰ ਗੁਪਤਾ ਨੇ ਕਿਹਾ ਕਿ ਅਸੀਂ ਵਧਦੀ ਘਰੇਲੂ ਅਤੇ ਨਿਰਯਾਤ ਦੀ ਮੰਗ ਨੂੰ ਪੂਰਾ ਕਰਨ ਲਈ ਧਾਗੇ ਦੇ ਕਾਰੋਬਾਰ ਦਾ ਵਿਸਥਾਰ ਕਰਨ ਦੇ ਨਾਲ-ਨਾਲ ਆਪਣੀਆਂ ਮੌਜੂਦਾ ਟੈਕਸਟਾਈਲ ਸਮਰੱਥਾਵਾਂ ਨੂੰ ਵਧਾਉਣ ਜਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵਾਤਾਵਰਣ-ਅਨੁਕੂਲ ਅਤੇ ਕੁਸ਼ਲ ਉਤਪਾਦਨ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ ਅਤੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਰਾਹੀਂ ਕਾਗਜ਼ ਨਿਰਮਾਣ ਉਦਯੋਗ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਟੈਰੀ ਟਾਵਲਜ਼ ਵਿੱਚ ਇੱਕ ਮੋਹਰੀ ਨਿਰਯਾਤਕ ਅਤੇ ਨਿਰਮਾਤਾ ਵਜੋਂ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਉਤਪਾਦਨ ਨੂੰ ਵੀ ਵਧਾ ਰਹੇ ਹਾਂ ਅਤੇ ਇਸਦੇ ਨਾਲ ਹੀ ਸਥਾਨਕ ਨੌਜਵਾਨਾਂ ਅਤੇ ਕਰਮਚਾਰੀਆਂ ਦਰਮਿਆਨ ਹੁਨਰ ਵਿਕਾਸ ਅਤੇ ਤਕਨੀਕੀ ਮੁਹਾਰਤ ਨੂੰ ਵਧਾਉਣ ਲਈ ਇੱਕ ਸਮਰਪਿਤ ਸਮਰੱਥਾ ਨਿਰਮਾਣ ਕੇਂਦਰ ਸਥਾਪਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਵਪਾਰਕ ਕਾਰਜਾਂ ਨੂੰ ਸੁਵਿਧਾਜਨਕ ਬਣਾਉਣ ਅਤੇ ਹੁਨਰ ਨੂੰ ਆਕਰਸ਼ਿਤ ਕਰਨ ਲਈ ਮੋਹਾਲੀ ਵਿੱਚ ਇੱਕ ਅਤਿ-ਆਧੁਨਿਕ ਕਾਰਪੋਰੇਟ ਦਫ਼ਤਰ ਸਥਾਪਤ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਟ੍ਰਾਈਡੈਂਟ ਗਰੁੱਪ ਦੇ ਨਿਰਮਾਣ ਕੇਂਦਰ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਸੰਘੇੜਾ ਅਤੇ ਧੌਲਾ ਅਤੇ ਮੱਧ ਪ੍ਰਦੇਸ਼ ਦੇ ਬੁਧਨੀ ਜ਼ਿਲ੍ਹੇ ਵਿੱਚ ਸਿਹੋਰ ਵਿੱਚ ਸਥਾਪਤ ਹਨ। ਇਸ ਗਰੁੱਪ ਦੇ ਕਾਰੋਬਾਰ ਵਿੱਚ 10 ਹਜ਼ਾਰ ਪਰਿਵਾਰ ਸਿੱਧੇ ਤੌਰ 'ਤੇ ਕੰਮ ਕਰ ਰਹੇ ਹਨ ਅਤੇ ਅਸਿੱਧੇ ਤਰੀਕੇ ਨਾਲ ਇਹ ਗਰੁੱਪ 30 ਹਜ਼ਾਰ ਪਰਿਵਾਰਾਂ ਦਾ ਸਮਰਥਨ ਕਰ ਰਿਹਾ ਹੈ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ : ਮੁੱਖ ਸਕੱਤਰ

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ