Friday, November 21, 2025

Majha

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

November 21, 2025 12:37 AM
SehajTimes

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ


ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤੀ ਸਲਾਮੀ


ਮਾਧੋਪੁਰ (ਪਠਾਨਕੋਟ) : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ 19 ਨਵੰਬਰ ਨੂੰ ਅਰੰਭ ਹੋਏ ਨਗਰ ਕੀਰਤਨ ਦਾ ਅੱਜ ਪੰਜਾਬ ਵਿੱਚ ਦਾਖ਼ਲ ਹੋਣ 'ਤੇ ਮਾਧੋਪੁਰ ਹੈੱਡ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਪੰਜਾਬ ਵਿੱਚ ਦਾਖ਼ਲ ਹੋਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਦੌਰਾਨ ਨਿਹੰਗਾਂ ਸਿੰਘਾਂ ਨੇ ਗੱਤਕੇ ਦੇ ਜ਼ੌਹਰ ਵੀ ਵਿਖਾਏ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਐਸ.ਐਸ.ਪੀ ਦਲਜਿੰਦਰ ਸਿੰਘ ਢਿੱਲੋਂ, ਉਪ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਸਵਰਨ ਸਲਾਰੀਆ, ਅਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ, ਸਾਹਿਬ ਸਿੰਘ ਸਾਬਾ, ਬਲਜਿੰਦਰ ਬੰਟੀ ਪ੍ਰਧਾਨ ਕਿਸਾਨ ਵਿੰਗ ਆਦਿ ਹਾਜ਼ਰ ਸਨ। ਮਾਧੋਪੁਰ ਤੋਂ ਸੁਜਾਨਪੁਰ, ਮਲਕਪੁਰ, ਛੋਟੀ ਨਹਿਰ, ਟੈਂਕ ਚੌਕ, ਬੱਸ ਅੱਡਾ ਪਠਾਨਕੋਟ, ਲਾਈਟਾਂ ਵਾਲਾ ਚੌਕ, ਮਿਸ਼ਨ ਚੌਕ ਹੁੰਦੇ ਹੋਏ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਮਿਸ਼ਨ ਰੋਡ, ਪਠਾਨਕੋਟ ਵਿਖੇ ਠਹਿਰਾਅ ਕੀਤਾ ਗਿਆ, ਜੋ 21 ਨਵੰਬਰ ਨੂੰ ਸਵੇਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤੋਂ ਚੱਲ ਕੇ ਸਿੰਬਲ ਹੱਕ, ਚੱਕੀ ਪੁਲ, ਡਮਟਾਲ, ਮੀਰਥਲ, ਟੌਲ ਪਲਾਜ਼ਾ ਮਾਨਸਰ ਤੋਂ ਹੁੰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਵਿੱਚ ਦਾਖ਼ਲ ਹੋਵੇਗਾ।

ਦੱਸ ਦੇਈਏ ਕਿ 19 ਨਵੰਬਰ ਨੂੰ ਸ੍ਰੀਨਗਰ ਤੋਂ ਅਰੰਭ ਹੋਇਆ ਨਗਰ ਕੀਰਤਨ ਪਠਾਨਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਕੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਕਰੇਗਾ। ਇਹ ਨਗਰ ਕੀਰਤਨ ਕੁੱਲ 544 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।

Have something to say? Post your comment

 

More in Majha

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ : ਮੁੱਖ ਮੰਤਰੀ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ