Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

November 21, 2025 12:41 AM
SehajTimes

ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਫ਼ਲਸਫ਼ੇ ਨੂੰ ਦਰਸਾਉਂਦਾ ਚਿੱਤਕਾਰੀ ਕਿਤਾਬਚਾ ਜਾਰੀ ਕੀਤਾ

ਚੰਡੀਗੜ੍ਹ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਮੁੱਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਅਧਿਆਤਮਿਕ ਜੀਵਨ ਕਾਲ ਨੂੰ ਦਰਸਾਉਂਦਾ ਇੱਕ ਮਹੱਤਵਪੂਰਨ ਚਿੱਤਰਕਾਰੀ ਬਰੋਸ਼ਰ (ਕਿਤਾਬਚਾ) ਵੀ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸੰਧੂ, ਡਾ. ਭੁਪਿੰਦਰ ਸਿੰਘ ਬਾਠ ਅਤੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਐਸ. ਧਾਲੀਵਾਲ ਵੀ ਮੌਜੂਦ ਸਨ।

ਇਸ ਮੌਕੇ ਕਮਿਸ਼ਨ ਦੇ ਅਧਿਕਾਰੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਕਾਲ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ ਨੂੰ ਤਿਆਰ ਕਰਨ ਲਈ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਹੈ।

ਇਸਦੇ ਨਾਲ ਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਿੱਤਰਕਾਰੀ ਕਿਤਾਬਚਾ ਅਤੇ ਪਾਵਨ ਕਿਤਾਬ ਵੀ ਕਮਿਸ਼ਨ ਦੇ ਅਧਿਕਾਰੀਆਂ ਨੂੰ ਭੇਟ ਕੀਤੀ ਗਈ ਤਾਂ ਜੋ ਨੌਵੇਂ ਸਿੱਖ ਗੁਰੂ ਦੇ ਆਪਸੀ ਭਾਈਚਾਰੇ ਅਤੇ ਸ਼ਾਂਤੀ ਦੇ ਸੰਦੇਸ਼ ਦਾ ਵੱਧ ਤੋਂ ਵੱਧ ਪ੍ਰਸਾਰ ਕੀਤਾ ਜਾ ਸਕੇ।

ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਨੇ ਇਸ ਸਮਾਗਮ ਦੌਰਾਨ ਕਿਹਾ ਕਿ ਚਿੱਤਰਕਾਰੀ ਕਿਤਾਬਚੇ ਅਤੇ ਇਸ ਕਿਤਾਬ ਦਾ ਪ੍ਰਕਾਸ਼ਨ ਨੌਵੇਂ ਸਿੱਖ ਗੁਰੂ ਦੀ ਲਾਸਾਨੀ ਸ਼ਹਾਦਤ ਅਤੇ ਉਨ੍ਹਾਂ ਦੇ ਆਪਸੀ ਭਾਈਚਾਰੇ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀ ਦੇ ਸਦੀਵੀ ਸੰਦੇਸ਼ ਦੇ ਸਨਮਾਨ ਵਿੱਚ ਇੱਕ ਨਿਮਾਣਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਪ੍ਰੀਤ ਸੰਧੂ ਦੁਆਰਾ ਲਿਖੀ ਗਈ ਇਹ ਕਿਤਾਬ ਰਾਜ ਸੂਚਨਾ ਕਮਿਸ਼ਨਰ, ਪੰਜਾਬ, ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਿਆਂ ਦੇ ਦ੍ਰਿਸ਼ਾਂ ਨੂੰ ਦਰਸਾਉਂਦੀ ਹੈ। ਦੱਸਣਯੋਗ ਹੈ ਕਿ ਉਕਤ ਕਿਤਾਬ ਨੂੰ ਪੰਜਾਬ ਦੇ ਮਾਣਯੋਗ ਰਾਜਪਾਲ ਦੁਆਰਾ ਪਹਿਲਾਂ ਹੀ ਰਾਜ ਭਵਨ ਚੰਡੀਗੜ੍ਹ ਵਿੱਚ ਪੰਜਾਬ ਰਾਜ ਲਈ ਜਾਰੀ ਕੀਤਾ ਜਾ ਚੁੱਕਾ ਹੈ।

ਇਸ ਕਿਤਾਬ ਦੇ ਲੇਖਕ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਕਿਹਾ ਕਿ ਇਹ ਕਿਤਾਬ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਲਈ ਦਿੱਤੇ ਸਰਬਉੱਚ ਬਲੀਦਾਨ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ