Monday, January 05, 2026
BREAKING NEWS

Chandigarh

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

November 21, 2025 12:48 AM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਗਲੋਬਲ ਨੈੱਟਵਰਕ ਜਾਪਾਨ (ਜੀ.ਐਨ.ਜੇ.) ਗਰੁੱਪ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੂਬੇ ਵਿੱਚ ਨਿਵੇਸ਼ ਕਰਨ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਜੀ.ਐਨ.ਜੇ. ਗਰੁੱਪ ਦਾ ਵਫ਼ਦ, ਜਿਸ ਵਿੱਚ ਸਾਇਤੋ ਮਾਸਾਹੀਕੋ, ਨੋਬੂਟੋਕੀ ਇਤੋ, ਤਾਕੇਸ਼ੀ ਇਸ਼ੀਗੁਰੋ, ਹਿਤੋਸ਼ੀ ਕੋਨਾਗਾਨੋ, ਰੋਹਿਤ ਬਖਸ਼ੀ, ਮਨਪ੍ਰੀਤ ਸਿੰਘ ਅਤੇ ਹੋਰ ਸ਼ਾਮਲ ਸਨ, ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਭਾਰਤ ਦੇ ਵਾਤਾਵਰਣ ਅਤੇ ਪੇਂਡੂ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਦੇਣ ਲਈ ਜੀ.ਐਨ.ਜੇ. ਗਰੁੱਪ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਬੜੀ ਖੁਸ਼ੀ ਹੋਈ ਕਿ ਕੰਪਨੀ ਰਹਿੰਦ-ਖੂੰਹਦ ਤੋਂ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਗਭਗ 1,500 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਲਾਹੇਵੰਦ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਮੁੱਖ ਤੌਰ 'ਤੇ ਪੰਜਾਬ ਨੂੰ ਚੁਣਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਝੋਨੇ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੇ ਨਾਲ-ਨਾਲ ਇੱਕ ਸਾਫ਼-ਸੁਥਰਾ, ਹਰਾ-ਭਰਾ ਅਤੇ ਖੁਸ਼ਾਹਲ ਭਵਿੱਖ ਸਿਰਜਣਾ ਵੀ ਹੈ।

ਮੁੱਖ ਮੰਤਰੀ ਨੇ ਕੰਪਨੀ ਵੱਲੋਂ ਇਸ ਅਹਿਮ ਤੇ ਲੋਕ-ਪੱਖੀ ਖੇਤਰ ਵਿੱਚ ਪੰਜਾਬ ਸਰਕਾਰ ਨਾਲ ਸੰਭਾਵੀ ਸਹਿਯੋਗ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਗੱਠਜੋੜ ਦੀਆਂ ਬਹੁਤ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੰਪਨੀ ਦਾ ਪੁਰਜ਼ੋਰ ਸਮਰਥਨ ਕਰਨ ਲਈ ਹਮੇਸ਼ਾ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਨਾ ਸੂਬਾ ਸਰਕਾਰ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ ਅਤੇ ਇਸੇ ਲਈ ਜਾਪਾਨੀ ਵਪਾਰਕ ਕੰਪਨੀ ਨਾਲ ਰਣਨੀਤਕ ਗੱਠਜੋੜ ਸਮੇਂ ਦੀ ਮੰਗ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਨ ਦੇ ਨਾਲ-ਨਾਲ ਮਨੁੱਖੀ ਸਿਹਤ ਨੂੰ ਵੀ ਭਾਰੀ ਨੁਕਸਾਨ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਇਸ ਮਸਲੇ ਦਾ ਸਥਾਈ ਹੱਲ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਮਿੱਟੀ ਦੇ ਕਈ ਸੂਖਮ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹੈ ਜਿਸ ਕਰਕੇ ਕਿਸਾਨਾਂ ਨੂੰ ਫਸਲਾਂ ਲਈ ਖਾਦਾਂ ਅਤੇ ਹੋਰ ਚੀਜ਼ਾਂ ਵਰਤਣੀਆਂ ਪੈਂਦੀਆਂ ਹਨ, ਜਿਸ ਨਾਲ ਲਾਗਤ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲ ਇਨ੍ਹਾਂ ਸਮੱਸਿਆਵਾਂ ਨੂੰ ਪੱਕੇ ਤੌਰ ਤੇ ਨਜਿੱਠਣ ਵਿੱਚ ਬਹੁਤ ਮਦਦ ਕਰੇਗੀ ਅਤੇ ਸੂਬੇ ਨੂੰ ਇਸਦਾ ਬਹੁਤ ਲਾਭ ਹੋਵੇਗਾ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ