Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

November 21, 2025 01:02 AM
SehajTimes

ਕਿਹਾ, ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਬਹੁਤ ਜ਼ਰੂਰੀ

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਵਜੋਂ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੱਦਾ ਦਿੱਤਾ। ਮੁੱਖ ਸਕੱਤਰ, ਜਿਨ੍ਹਾਂ ਨੇ ਪਵਿੱਤਰ ਸ਼ਹਿਰ ਦੇ ਪੰਜ ਪਿਆਰਾ ਪਾਰਕ ਵਿਖੇ ਬੂਟਾ ਲਗਾਇਆ, ਨੇ ਕਿਹਾ ਕਿ ਬੂਟੇ ਲਗਾਉਣਾ ਸੂਬੇ ਦੇ ਸਥਾਈ ਵਿਕਾਸ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਵਾਸਤੇ ਅਹਿਮ ਤੇ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਘਟਦੀ ਜਾ ਰਹੀ ਹਰਿਆਵਲ ਅਤੇ ਹਵਾ ਵਿੱਚ ਵਧ ਰਿਹਾ ਪ੍ਰਦੂਸ਼ਨ ਹਰ ਕਿਸੇ ਲਈ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਹ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ ਹੈ। ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ, ਇਹ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਸਮਝ ਕੇ ਅੱਗੇ ਆਵੇ ਅਤੇ ਸੂਬੇ ਨੂੰ ਸਾਫ਼ ਸੁਥਰੀ ਹਵਾ ਪ੍ਰਦਾਨ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਏ। ਮੁੱਖ ਸਕੱਤਰ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਈ ਸਮਾਗਮਾਂ ਕਰਵਾਏ ਜਾ ਰਹੇ ਹਨ ਤਾਂ ਸਾਨੂੰ ਸਾਰਿਆਂ ਨੂੰ ਪੂਰੇ ਜੋਸ਼ ਨਾਲ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਵੀ ਅੱਗੇ ਆਉਣਾ ਚਾਹੀਦਾ ਹੈ। ਇਸ ਨੂੰ ਇੱਕ ਸਮਾਜਿਕ ਉਦੇਸ਼ ਦੱਸਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਹਰਾ-ਭਰਾ ਵਾਤਾਵਰਣ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਾ ਕੇ ਆਪਣੇ ਵਾਤਾਵਰਣ ਦੀ ਰੱਖਿਆ ਕਰੀਏ, ਇਸ ਲਈ ਸੂਬਾ ਸਰਕਾਰ ਲੰਬੇ ਸਮੇਂ ਤੋਂ ਲੋਕਾਂ ਨੂੰ ਇਹ ਸੇਵਾ ਦਿੱਤੀ ਜਾ ਰਹੀ ਹੈ, ਪਰ ਇਹ ਕੰਮ ਜਨਤਕ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ।

ਇਸ ਨੇਕ ਕਾਰਜ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦੇ ਹੋਏ, ਮੁੱਖ ਸਕੱਤਰ ਨੇ ਉਨ੍ਹਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਮਾਜਿਕ ਸੰਗਠਨਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਅੱਗੇ ਆਉਣ ਲਈ ਕਿਹਾ ਤਾਂ ਜੋ ਮਹਾਨ ਗੁਰੂ ਸਾਹਿਬਾਨ ਨੂੰ ਇੱਕ ਸੱਚੀ ਸ਼ਰਧਾਂਜਲੀ ਵਜੋਂ ਰਾਜ ਵਿੱਚ ਹਰਿਆਲੀ ਵਧਾਈ ਜਾ ਸਕੇ। ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਰਾਜ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਡਾ. ਅਭਿਨਵ ਤ੍ਰਿਖਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ਼੍ਰੀ ਰਾਮਵੀਰ, ਵਧੀਕ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸ਼੍ਰੀ ਸੰਦੀਪ ਗਾੜ੍ਹਾ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ