Friday, November 21, 2025

Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

November 21, 2025 01:05 AM
SehajTimes

ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਭਰੀ ਹਾਜ਼ਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਇਹਨਾਂ ਸਮਾਗਮਾਂ ਦੇ ਹਿੱਸੇ ਵਜੋਂ ਵੀਰਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ, ਮਾਲੇਰਕੋਟਲਾ ਅਤੇ ਮਾਨਸਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਵਿੱਚ ਸੰਗਤ ਸਮੇਤ ਹਾਜ਼ਰੀ ਭਰੀ। ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਕਰਵਾਏ ਗਏ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਸਮੇਤ ਹੋਰ ਉੱਘੀਆਂ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਕੱਤਰ ਹੋਈਆਂ । ਇਸ ਮੌਕੇ ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ, ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ।
ਮਾਲੇਰਕੋਟਲਾ ਦੇ ਸਥਾਨਕ ਸਰਕਾਰੀ ਕਾਲਜ ਵਿੱਚ ਕਰਵਾਏ ਸ਼ੋਅ ਵਿੱਚ ਬੱਚਿਆਂ, ਜਵਾਨਾਂ ਅਤੇ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ । ਇਹ ਸ਼ੋਅ ਡਿਜੀਟਲ ਤਕਨਾਲੋਜੀ ਰਾਹੀਂ ਬਹੁਤ ਹੀ ਸੁੰਦਰਤਾ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮਾਲ,ਪੁਨਰਵਾਸ ਤੇ ਆਫ਼ਤ ਪ੍ਰਬੰਧਨ,ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ,ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

ਇਸ ਤੋਂ ਇਲਾਵਾ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਇੱਕ ਪ੍ਰਭਾਵਸ਼ਾਲੀ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਸੈਂਕੜੇ ਸ਼ਰਧਾਲੂ ਸ਼ਾਮਲ ਹੋਏ। ਇਸ ਮੌਕੇ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਤੋਂ ਇਲਾਵਾ ਵਿਧਾਇਕ ਮਾਨਸਾ ਸ੍ਰੀ ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਸਥਾਨਕ ਸੰਗਤ ਮੌਜੂਦ ਸੀ। ਇਨ੍ਹਾਂ ਲਾਈਟ ਐਡ ਸਾਊਂਡ ਸ਼ੋਅਜ਼ ਵਿੱਚ ਹਾਜ਼ਰੀ ਭਰਨ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਹੈ। ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਉੱਤੇ ਚਾਨਣਾ ਪਾਇਆ ਗਿਆ।

Have something to say? Post your comment

 

More in Chandigarh

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ : ਮੁੱਖ ਸਕੱਤਰ

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ