ਸੰਦੌੜ : ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਜੀ.ਐਸ ਭਿੰਡਰ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ ਫਤਿਹਗੜ੍ਹ ਪੰਜਗਰਾਈਆਂ ਦੀ ਅਗਵਾਈ ਹੇਠ ਸਿਹਤ ਕੇਂਦਰ ਮਾਣਕੀ ਵਿਖ਼ੇ ਪੇਂਡੂ ਹੈਲਥ ਐਂਡ ਸੈਨੀਟੇਸ਼ਨ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਐਜੂਕੇਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਮੇਟੀ ਮੈਂਬਰ, ਗ੍ਰਾਮ ਪੰਚਾਇਤ ਮੈਂਬਰ, ਪਤਵੰਤੇ ਅਤੇ ਸਿਹਤ ਵਿਭਾਗ ਦੇ ਸਟਾਫ਼ ਨੇ ਭਾਗ ਲਿਆ, ਉਹਨਾਂ ਦੱਸਿਆ ਕਿ ਇਸ ਮੌਕੇ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਦੇ ਲਈ, ਸਿਹਤ ਕੇਂਦਰ ਦੀ ਨਵੀਂ ਇਮਾਰਤ ਦੇ ਰੰਗ ਰੋਗਨ ਲਈ, ਹਰਬਲ ਗਾਰਡਨ ਦੇ ਨਿਰਮਾਣ, ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ, ਹਾਈ ਰਿਸਕ ਗਰਭਵਤੀਆਂ ਨੂੰ ਸਿਹਤ ਸੇਵਾਵਾਂ ਦੇਣਾ, ਟੀ.ਬੀ ਦੀ ਬਿਮਾਰੀ ਤੋਂ ਜਾਗਰੂਕਤਾ, ਐਨ. ਸੀ. ਡੀ ਕੈੰਪ, ਡੇਂਗੂ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਸਮੇਤ ਸਿਹਤ ਨਾਲ ਸੰਬੰਧਤ ਵੱਖ ਵੱਖ ਮੁੱਦਿਆਂ ਤੇ ਗੱਲਬਾਤ ਕੀਤੀ ਗਈ ਅਤੇ ਆਉਣ ਵਾਲੇ ਮਹੀਨੇ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ, ਇਸ ਮੌਕੇ ਗੱਲਬਾਤ ਕਰਦਿਆਂ ਰਾਜੇਸ਼ ਰਿਖੀ ਨੇ ਕਿਹਾ ਕੇ ਸਿਹਤ ਸੰਸਥਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਅਤੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਕਮੇਟੀ ਅਤੇ ਸਥਾਨਕ ਭਾਈਚਾਰੇ ਦੇ ਸਹਿਯੋਗ ਦੀ ਵੱਡੀ ਅਹਿਮੀਅਤ ਹੁੰਦੀ ਹੈ, ਜਿਸ ਕਰਕੇ ਗ੍ਰਾਮ ਪੰਚਾਇਤ ਤੇ ਪਤਵੰਤਿਆਂ ਦੇ ਸਹਿਯੋਗ ਨਾਲ ਹੋਰ ਵਧੀਆ ਕੰਮ ਕਰਨ ਲਈ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ ਇਸ ਮੌਕੇ ਸਰਪੰਚ ਰਾਜਿੰਦਰ ਕੌਰ, ਪੰਚ ਸੁਖਦੇਵ ਸਿੰਘ,ਕਮੇਟੀ ਮੈਂਬਰ ਮਾਘ ਸਿੰਘ,ਪੰਚ ਗੁਰਪ੍ਰੀਤ ਸਿੰਘ,ਮਨਜੀਤ ਕੌਰ ਟੀਚਰ, ਨੰਬਰਦਾਰ ਭਗਵਾਨ ਸਿੰਘ,ਮਨਪ੍ਰੀਤ ਕੌਰ ਪੰਚ,ਰਮਨਦੀਪ ਕੌਰ ਆਗਨਵਾੜੀ ਵਰਕਰ, ਆਸ਼ਾ ਫੇਸਲੀਟੇਟਰ ਕੁਲਦੀਪ ਕੌਰ, ਹਰਪ੍ਰੀਤ ਕੌਰ, ਆਸ਼ਾ ਹਰਜਿੰਦਰ ਕੌਰ, ਬਲਵਿੰਦਰ ਕੌਰ ਆਸ਼ਾ,ਗੁਰਵਿੰਦਰ ਕੌਰ, ਕਿਰਨਜੀਤ ਕੌਰ ਸਮੇਤ ਕਈ ਹਾਜ਼ਰ ਸਨ