Saturday, November 22, 2025

Chandigarh

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

November 22, 2025 12:14 AM
SehajTimes

ਕੇਂਦਰੀਕ੍ਰਿਤ ਸੂਚਨਾ ਹੱਬ ਯਾਦਗਾਰੀ ਸਮਾਗਮਾਂ ਦੀ ਸਮਾਂ-ਸਾਰਣੀ, ਲਾਈਵ ਸਟ੍ਰੀਮਿੰਗ, ਪਾਰਕਿੰਗ ਅਤੇ ਰਿਹਾਇਸ਼ ਬਾਰੇ ਜਾਣਕਾਰੀ ਸਮੇਤ ਬੁਕਿੰਗ ਦੀ ਸਹੂਲਤ ਪ੍ਰਦਾਨ ਕਰੇਗਾ

65 ਮਿੰਨੀ-ਬੱਸਾਂ ਅਤੇ 500 ਈ-ਰਿਕਸ਼ਾ ਪਾਵਨ ਨਗਰੀ ਵਿੱਚ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣਗੇ: ਹਰਜੋਤ ਬੈਂਸ

ਪੰਜਾਬੀ ਤੇ ਅੰਗਰੇਜ਼ੀ ਵਿੱਚ ਉਪਲਬਧ ਹੋਵੇਗੀ ਜਾਣਕਾਰੀ: ਬੈਂਸ

ਸ੍ਰੀ ਅਨੰਦਪੁਰ ਸਾਹਿਬ : 'ਸੰਗਤ' ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਵਿਆਪਕ ਡਿਜੀਟਲ ਪਹਿਲਕਦਮੀ "AnandpurSahib350.com" ਦੀ ਸ਼ੁਰੂਆਤ ਕੀਤੀ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਅਤੇ ਵੈੱਬਸਾਈਟ ਹੈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲੇਟਫਾਰਮ ਵੰਨ-ਸਟਾਪ ਡਿਜੀਟਲ ਸਲਿਊਸ਼ਨ ਵਜੋਂ ਤਿਆਰ ਕੀਤਾ ਗਿਆ ਹੈ, ਜੋ ਸਮੁੱਚੀ ਸੰਗਤ ਲਈ ਇੱਕ ਸੁਰੱਖਿਅਤ, ਚੰਗੀ ਤਰ੍ਹਾਂ ਪ੍ਰਬੰਧਿਤ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਸਲ-ਸਮੇਂ ਦੀ ਜਾਣਕਾਰੀ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਦਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ 'ਸਰਬੱਤ ਦੇ ਭਲੇ' ਦੀ ਭਾਵਨਾ ਨਾਲ ਹਰ ਸ਼ਰਧਾਲੂ ਦੀ ਸਹੂਲਤ ਅਤੇ ਸਤਿਕਾਰ ਦੇ ਉੱਚਤਮ ਮਿਆਰਾਂ ਨਾਲ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ “AnandpurSahib350.com.” ਪਲੇਟਫਾਰਮ ਇਸੇ ਵਚਨਬੱਧਤਾ ਦਾ ਪ੍ਰਮਾਣ ਹੈ, ਜੋ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ ਸੰਗਤ ਨੂੰ ਲੋੜੀਂਦੀ ਜਾਣਕਾਰੀ ਪ੍ਰਦਾਨ ਕਰੇਗਾ। ਇਹ ਪਲੇਟਫ਼ਾਰਮ ਸਮੁੱਚੀ ਯੋਜਨਾਬੰਦੀ ਅਤੇ ਪ੍ਰਬੰਧਾਂ ਦਾ ਜ਼ਿੰਮਾ ਸਾਡੇ 'ਤੇ ਛੱਡਦਿਆਂ ਸੰਗਤ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਸਮਾਗਮਾਂ ਵਿੱਚ ਸ਼ਮੂਲੀਅਤ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਨੇ ਸਾਰਿਆਂ ਨੂੰ ਇਨ੍ਹਾਂ ਮਹੱਤਵਪੂਰਨ ਪਲੇਟਫ਼ਾਰਮਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਸ. ਹਰਜੋਤ ਸਿੰਘ ਬੈਂਸ ਨੇ ਡਿਜੀਟਲ ਪਲੇਟਫਾਰਮ ਦੀਆਂ ਵਿਆਪਕ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਇਸ ਵਿੱਚ ਇੱਕ ਕੇਂਦਰੀਕ੍ਰਿਤ ਇਨਫਰਮੇਸ਼ਨ ਹੱਬ ਦੀ ਸਹੂਲਤ ਦਿੱਤੀ ਗਈ ਹੈ ਜੋ ਸਮਾਗਮਾਂ ਦੀ ਸਮਾਂ-ਸਾਰਣੀ, ਪਵਿੱਤਰ ਯਾਦਗਾਰੀ ਸਮਾਰੋਹਾਂ ਦੀ ਲਾਈਵ ਸਟ੍ਰੀਮਿੰਗ, ਨਗਰ ਕੀਰਤਨ ਦੇ ਰੂਟਾਂ ਅਤੇ ਇਤਿਹਾਸਕ ਜਾਣਕਾਰੀ ਨੂੰ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਪੇਸ਼ ਕਰਦਾ ਹੈ। ਇਹ ਪਲੇਟਫਾਰਮ ਸੁਚੱਜੇ ਢੰਗ ਨਾਲ ਲੌਜਿਸਟਿਕ ਪ੍ਰਬੰਧਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ, ਜੋ ਸ਼ਰਧਾਲੂਆਂ ਨੂੰ 30 ਤੋਂ ਵੱਧ ਨਿਰਧਾਰਤ ਪਾਰਕਿੰਗ ਖੇਤਰਾਂ ਅਤੇ ਤਿੰਨ ਟੈਂਟ ਸਿਟੀਆਂ ਬਾਰੇ ਅਸਲ-ਸਮੇਂ ਦੀ ਜਾਣਕਾਰੀ ਦੇਣ ਅਤੇ ਟੈਂਟ ਸਿਟੀਜ਼ ‘ਚ ਰਿਹਾਇਸ਼ ਲਈ ਬੁਕਿੰਗ ਵਾਸਤੇ ਮਦਦ ਕਰਦਾ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮਹਿਜ਼ ਇੱਕ ਕਿਲੋਮੀਟਰ ਦੀ ਦੂਰੀ 'ਤੇ ਇੱਕ ਵਿਲੱਖਣ 'ਟਰੈਕਟਰ-ਟਰਾਲੀ ਸਿਟੀ' ਸਥਾਪਤ ਕੀਤੀ ਗਈ ਹੈ, ਜੋ ਸੰਗਤ ਲਈ ਨਿਰਵਿਘਨ ਸੰਪਰਕ ਨੂੰ ਯਕੀਨੀ ਬਣਾਏਗੀ।

ਉਨ੍ਹਾਂ ਅੱਗੇ ਦੱਸਿਆ ਕਿ ਡਿਜੀਟਲ ਪਲੇਟਫਾਰਮ ਨਿਰਵਿਘਨ ਆਵਾਜਾਈ ਸੇਵਾਵਾਂ, ਜਿਸ ਵਿੱਚ 65 ਮਿੰਨੀ-ਬੱਸਾਂ ਅਤੇ 500 ਈ-ਰਿਕਸ਼ਾ ਦੀ 24 ਘੰਟੇ ਸੇਵਾ ਸ਼ਾਮਲ ਹੈ, ਬਾਰੇ ਅਸਲ-ਸਮੇਂ ਦੀ ਜਾਣਕਾਰੀ ਵੀ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਪਲੇਟਫਾਰਮ ਨਾਲ ਸਾਰੀਆਂ ਪਾਰਕਿੰਗ ਥਾਵਾਂ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਸਮੇਤ ਮੁੱਖ ਸਮਾਗਮ ਵਾਲੇ ਸਥਾਨਾਂ ਆਦਿ ਨਾਲ ਨਾਲ ਜੋੜਿਆ ਗਿਆ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਆਪਕ ਸਿਹਤ ਉਪਾਵਾਂ ਤਹਿ 19 'ਆਮ ਆਦਮੀ ਕਲੀਨਿਕ', ਅੱਖਾਂ ਦੇ ਦੋ ਵਿਸ਼ੇਸ਼ ਕੈਂਪ ਅਤੇ ਕਈ ਸਿਹਤ ਜਾਂਚ ਸਟੇਸ਼ਨ ਸ਼ਾਮਲ ਹਨ, ਜੋ ਮੁਫਤ ਦਵਾਈਆਂ, ਟੈਸਟ ਅਤੇ ਐਮਰਜੈਂਸੀ ਦੇਖਭਾਲ ਸੇਵਾਵਾਂ ਦੀ ਪੇਸ਼ਕਸ਼ ਕਰਨਗੇ। ਇਸ ਤੋਂ ਇਲਾਵਾ ਕਿਸੇ ਵੀ ਐਮਜੈਂਸੀ ਨਾਲ ਨਜਿੱਠਣ ਲਈ ਰਣਨੀਤਕ ਥਾਵਾਂ 'ਤੇ ਐਂਬੂਲੈਂਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

ਸ. ਬੈਂਸ ਨੇ ਕਿਹਾ ਕਿ ਸ਼ਹਿਰ ਵਿੱਚ 26 ਮੋਬਾਈਲ ਟਾਇਲਟ ਵੈਨਾਂ, ਜਿਨ੍ਹਾਂ ਦੀ ਨਿਯਮਤ ਸਫ਼ਾਈ ਰੱਖੀ ਜਾਵੇਗੀ, ਰਾਹੀਂ ਸਾਫ਼-ਸਫ਼ਾਈ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸੰਗਤ ਦੇ ਇਸ਼ਨਾਨ ਲਈ ਵੀ ਢੁਕਵੀਂ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਏਕੀਕ੍ਰਿਤ ਸੀਸੀਟੀਵੀ ਕੈਮਰੇ, ਐਲਈਡੀ ਸਕ੍ਰੀਨਾਂ ਅਤੇ ਜਨਤਕ ਘੋਸ਼ਣਾ ਪ੍ਰਣਾਲੀ ਸੰਗਤ ਨੂੰ ਲਾਈਵ ਟ੍ਰੈਫਿਕ ਐਡਵਾਈਜ਼ਰੀਜ਼ ਅਤੇ ਮਹੱਤਵਪੂਰਨ ਅਲਰਟ ਪ੍ਰਦਾਨ ਕਰਦਿਆਂ ਪਲ-ਪਲ ਦੀ ਜਾਣਕਾਰੀ ਪ੍ਰਦਾਨ ਕਰਨਗੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵੈੱਬਸਾਈਟ ਹੁਣ AnandpurSahib350.com 'ਤੇ ਲਾਈਵ ਹੈ। ਇਸ ਦੇ ਨਾਲ ਹੀ ਇਸ ਸਬੰਧੀ ਮੋਬਾਈਲ ਐਪਲੀਕੇਸ਼ਨ ਗੂਗਲ ਪਲੇਅ ਸਟੋਰ ਅਤੇ ਐਪਲ ਦੇ ਐਪ ਸਟੋਰ 'ਤੇ ਡਾਊਨਲੋਡ ਲਈ ਉਪਲੱਬਧ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਸੇਵਾਦਾਰਾਂ ਅਤੇ ਭਾਈਚਾਰੇ ਦਾ ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਲਈ ਦਿਲੋਂ ਧੰਨਵਾਦ ਕਰਦੀ ਹੈ। ਉਨ੍ਹਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਨੂੰ ਸਫ਼ਲ ਅਤੇ ਯਾਦਗਾਰੀ ਬਣਾਉਣ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Have something to say? Post your comment

 

More in Chandigarh

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੱੁਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

'ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 69 ਨਸ਼ਾ ਤਸਕਰ ਕਾਬੂ

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ