Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

November 22, 2025 12:14 AM
SehajTimes

40 ਗਰਲ ਕੈਡਿਟਾਂ ਨੂੰ ਸਾਈਬਰ ਲੈਬ, ਇਨਡੋਰ ਸ਼ੂਟਿੰਗ ਰੇਂਜ ਅਤੇ ਫਿਟਨੈਸ ਹੱਬ ਸਮੇਤ ਆਧੁਨਿਕ ਸਹੂਲਤਾਂ ਮਿਲਣਗੀਆਂ: ਅਮਨ ਅਰੋੜਾ

ਅਮਨ ਅਰੋੜਾ ਵੱਲੋਂ ਐਸਐਸਬੀ ਇੰਟਰਵਿਊ ਵਿੱਚ ਟੌਪ ਕਰਨ ਵਾਲੀ ਸਹਿਜਲਦੀਪ ਕੌਰ ਸਮੇਤ ਹੋਰ ਮਹਿਲਾ ਕੈਡਿਟਾਂ ਦਾ ਸਨਮਾਨ

ਮੋਹਾਲੀ : ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸਏਐਸ ਨਗਰ (ਮੋਹਾਲੀ) ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ। ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ਉੱਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਨੂੰ ਦੇਸ਼ ਦੀ ਸੇਵਾ ਲਈ ਸਸ਼ਕਤ ਬਣਾਉਣ ਦੇ ਸਮਰਪਣ ਨੂੰ ਦਰਸਾਉਂਦਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ਸਿਖਲਾਈ ਸਹੂਲਤਾਂ ਨਾਲ ਲੈਸ ਹੈ ਜਿਸ ਵਿੱਚ ਸਾਈਬਰ ਲੈਬ, ਇਨਡੋਰ ਸ਼ੂਟਿੰਗ ਰੇਂਜ ਅਤੇ ਉੱਚ ਪੱਧਰੀ ਫਿਟਨੈਸ ਸਹੂਲਤਾਂ ਸ਼ਾਮਲ ਹਨ, ਜੋ ਐਨਡੀਏ ਲਈ ਤਿਆਰੀ ਕਰ ਰਹੀਆਂ ਤਕਰਬੀਨ 40 ਮਹਿਲਾ ਕੈਡਿਟਾਂ ਲਈ ਇੱਕ ਢੁਕਵਾਂ ਮਾਹੌਲ ਪ੍ਰਦਾਨ ਕਰੇਗਾ। ਇਹ ਸਹੂਲਤ ਅਜਿਹੀਆਂ ਕੈਡਿਟਾਂ ਨੂੰ ਤਿਆਰੀ ਲਈ ਇੱਕ ਸਹਾਇਕ ਅਤੇ ਆਦਰਸ਼ ਮਾਹੌਲ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਕਮਿਸ਼ਨਡ ਅਫ਼ਸਰਾਂ ਵਜੋਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਸੂਬਾ ਸਰਕਾਰ ਵੱਲੋਂ ਇਸ ਸੰਸਥਾ ਦੀ ਐਡਮਿਨਸਟ੍ਰੇਸ਼ਨ ਨੂੰ ਪੂਰੇ ਸਮਰਥਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜੁਲਾਈ 2023 ਵਿੱਚ ਇਸ ਸੰਸਥਾ ਅੰਦਰ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ, ਜਿਸ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ।

ਇਸ ਦੌਰਾਨ ਰੋਜ਼ਗਾਰ ਉਤਪਤੀ ਮੰਤਰੀ ਨੇ ਐਨਡੀਏ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੀਆਂ ਉਨ੍ਹਾਂ ਲੇਡੀ ਕੈਡਿਟਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਨਾਮ ਕਮਿਸ਼ਨ ਵਾਸਤੇ ਸਿਫ਼ਾਰਸ਼ ਕੀਤੇ ਗਏ ਹਨ। ਇਨ੍ਹਾਂ ਲੜਕੀਆਂ ਵਿੱਚ ਲੇਡੀ ਕੈਡੇਟ ਸਹਿਜਲਦੀਪ ਕੌਰ ਨੇ ਐਸਐਸਬੀ ਇੰਟਰਵਿਊ ਵਿੱਚ ਪੂਰੇ ਭਾਰਤ ‘ਚੋਂ ਮੁੰਡਿਆਂ ਅਤੇ ਕੁੜੀਆਂ ਵਿੱਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਇਤਿਹਾਸ ਰਚਿਆ ਹੈ ਅਤੇ ਅਜਿਹਾ ਕਰ ਕੇ ਦਿਖਾਉਣ ਵਾਲੀਆ ਉਹ ਪਹਿਲੀ ਲੜਕੀ ਹੈ। ਇਹ ਇੱਕ ਨਵਾਂ ਅਧਿਆਏ ਦੀ ਸ਼ੁਰੂਆਤ ਹੈ, ਜੋ ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਵਰਦੀ ਪਹਿਨਣ ਅਤੇ ਦੇਸ਼ ਸੇਵਾ ਲਈ ਅਗਵਾਈ ਵਾਸਤੇ ਪ੍ਰੇਰਿਤ ਕਰਨ ਸਬੰਧੀ ਮਾਈ ਭਾਗੋ ਪ੍ਰੈਪਰੇਟਰੀ ਇਸਟੀਚਿਊਟ ਦੀ ਹਿੰਮਤੀ ਭਾਵਨਾ ਦਾ ਨਤੀਜਾ ਹੈ।

ਲੇਡੀ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਅਸੀਂ ਆਪਣੀਆਂ ਧੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੂੰ ਹਰ ਪੱਖੋਂ ਢੁਕਵਾਂ ਮਾਹੌਲ ਪ੍ਰਦਾਨ ਕਰ ਰਹੇ ਹਾਂ। ਇਸ ਉਦੇਸ਼ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀ ਪੂਰੀ ਵਾਹ ਲਾਉਣ ਲਈ ਵਚਨਬੱਧ ਹੈ। ਇਹ ਵਿੰਗ ਸਾਡੇ ਵਿਸ਼ਵਾਸ ਦਾ ਪ੍ਰਮਾਣ ਹੈ ਕਿ ਪੰਜਾਬ ਦੀਆਂ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਹਥਿਆਰਬੰਦ ਸੈਨਾਵਾਂ ਵਿੱਚ ਮੋਹਰਲੀ ਕਤਾਰ ਤੋਂ ਅਗਵਾਈ ਕਰਨਗੀਆਂ।”

ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਅਲਕਨੰਦਾ ਦਿਆਲ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ, ਡਾਇਰੈਕਟਰ ਮਾਈ ਭਾਗੋ ਏਐਫਪੀਆਈ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ