Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

November 22, 2025 12:14 AM
SehajTimes

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ ਅਤੇ ਇਸਨੂੰ ਵੇਚਣ ਲਈ, ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਇੰਤਕਾਲ (ਫਰਦ) ਦੀ ਕਾਪੀ ਪ੍ਰਾਪਤ ਕੀਤੀ। ਫਿਰ, ਉਸਨੂੰ ਪਤਾ ਲੱਗਾ ਕਿ ਇਹ ਜ਼ਮੀਨ ਉਸਦੇ ਨਾਮ ’ਤੇ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਦੇ ਨਾਮ ’ਤੇ ਰਜਿਸਟਰ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਇਸ ਇੰਤਕਾਲ ਨੂੰ ਠੀਕ ਕਰਵਾਉਣ ਲਈ ਸਰਕਲ ਪਟਵਾਰੀ ਸਰਬਜੀਤ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ ਦੇ ਇੰਤਕਾਲ ਦੇ ਰਿਕਾਰਡ ਨੂੰ ਠੀਕ ਕਰਨ ਦੇ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 30,000/- ਰੁਪਏ ਵਿੱਚ ਤੈਅ ਹੋਇਆ। ਇਸ ਸਬੰਧ ਵਿੱਚ, ਦੋਸ਼ੀ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਮੌਕੇ ’ਤੇ ਹੀ 5,000/- ਰੁਪਏ ਰਿਸ਼ਵਤ ਲਈ। ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 25000/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਪਟਵਾਰੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ