Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

November 22, 2025 12:14 AM
SehajTimes

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961 ਦੀ ਧਾਰਾ 16(2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਸ. ਬੇਦੀ ਨੂੰ ਇਸ ਅਹੁਦੇ ‘ਤੇ ਨਾਮਜ਼ਦ ਕੀਤਾ ਗਿਆ ਹੈ।

ਐਡਵੋਕੇਟ ਜਨਰਲ ਸ. ਬੇਦੀ ਬਠਿੰਡਾ ਜ਼ਿਲ੍ਹੇ ਦੇ ਫੂਲ ਸ਼ਹਿਰ ਨਾਲ ਸਬੰਧਤ ਹਨ। ਉਹਨਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸਾਲ 2005 ਵਿੱਚ ਕਾਨੂੰਨ ‘ਚ ਗ੍ਰੈਜੂਏਟ ਕੀਤੀ ਅਤੇ ਆਪਣੇ ਚਾਚੇ ਦੀ ਅਗਵਾਈ ਹੇਠ ਰਾਮਪੁਰਾ ਫੂਲ ਵਿਖੇ ਪ੍ਰੈਕਟਿਸ ਕਰਦਿਆਂ ਕਾਨੂੰਨੀ ਖੇਤਰ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ।

ਸਾਲ 2009 ਵਿੱਚ ਉਹ ਚੰਡੀਗੜ੍ਹ ਆ ਗਏ ਅਤੇ ਸੰਵਿਧਾਨਕ, ਸਿਵਲ, ਅਪਰਾਧਿਕ, ਸਰਵਿਸ, ਮਾਲੀਆ ਅਤੇ ਕਾਰਪੋਰੇਟ ਮਾਮਲਿਆਂ ਵਿੱਚ ਇੱਕ ਪ੍ਰੈਕਟਿਸ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਕਾਰਜਕਾਲ ਵਿੱਚ ਪੀ.ਐਸ.ਪੀ.ਸੀ.ਐਲ., ਪੀ.ਟੀ.ਯੂ, ਯੂ.ਐਲ.ਬੀਜ਼ ਅਤੇ ਪਨਗ੍ਰੇਨ ਵਰਗੀਆਂ ਪ੍ਰਮੁੱਖ ਰਾਜ ਸੰਸਥਾਵਾਂ ਲਈ ਪੈਨਲ ਵਕੀਲ ਵਜੋਂ ਸੇਵਾ ਨਿਭਾਉਣਾ ਸ਼ਾਮਲ ਹੈ।

ਉਹਨਾਂ ਨੇ ਜੁਲਾਈ 2023 ਤੋਂ ਮਾਰਚ 2025 ਤੱਕ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾਉਂਦਿਆਂ ਹਾਈ ਕੋਰਟ ਅਤੇ ਸੁਪਰੀਮ ਕੋਰਟ ਸਾਹਮਣੇ ਸੂਬੇ ਵੱਲੋਂ ਪੱਖ ਰੱਖਿਆ। ਇਸ ਸਾਲ ਮਾਰਚ, 2025 ਵਿੱਚ ਉਨ੍ਹਾਂ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲਿਆ ਸੀ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ