Wednesday, January 07, 2026
BREAKING NEWS

Chandigarh

ਵਿਜੀਲੈਂਸ ਬਿਊਰੋ ਵੱਲੋਂ ਕਮਿਸ਼ਨਰ, ਨਗਰ ਨਿਗਮ-ਕਮ- ਐਸ.ਡੀ.ਐਮ. ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

November 22, 2025 08:04 PM
SehajTimes

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐਸਡੀਐਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਦੀ ਜਾਂਚ ਦੌਰਾਨ 13,50,000 ਰੁਪਏ ਦੀ ਹੋਰ ਰਕਮ ਵੀ ਬਰਾਮਦ ਕੀਤੀ ਗਈ, ਜਿਸ ਸਬੰਧੀ ਉਹ ਸਹੀ ਵੇਰਵੇ ਨਹੀਂ ਦੇ ਸਕਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਉਸਨੇ ਨਗਰ ਨਿਗਮ ਬਟਾਲਾ ਵਿਖੇ ਸੜਕਾਂ ਦਾ ਪੈਚ ਵਰਕ ਅਤੇ ਮੁਰੰਮਤ ਦਾ ਕੰਮ ਕਰਵਾਇਆ ਸੀ, ਜਿਸਦੇ ਦੋ ਬਿੱਲ 1,87,483- ਰੁਪਏ ਅਤੇ 1,85,369 ਰੁਪਏ ਦੇ ਸਨ, ਜਿਨ੍ਹਾਂ ਦੀ ਕੁੱਲ ਰਕਮ 3,72,852 ਰੁਪਏ ਬਣਦੀ ਸੀ। ਇਸ ਸਬੰਧੀ ਉਹ ਨਗਰ ਨਿਗਮ, ਬਟਾਲਾ ਦੇ ਕਮਿਸ਼ਨਰ ਨੂੰ ਮਿਲਿਆ, ਜਿਸਨੇ ਉਸਨੂੰ ਦੱਸਿਆ ਕਿ ਬਿੱਲਾਂ ਦੀ ਉਕਤ ਅਦਾਇਗੀ ਲਈ, ਯਾਨੀ ਇਹਨਾਂ ਬਿੱਲਾਂ ਨੂੰ ਕਲੀਅਰ ਕਰਵਾਉਣ ਲਈ 10% ਕਮਿਸ਼ਨ ਵਜੋਂ 37000 ਰੁਪਏ ਰਿਸ਼ਵਤ ਦੇਣੀ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਟਾਲਾ ਵਿੱਚ ਇੱਕ ਲਾਈਟ ਐਂਡ ਸਾਊਂਡ ਸ਼ੋਅ ਲਈ ਕੈਮਰਾ ਅਤੇ ਹੋਰ ਸਬੰਧਤ ਕੰਮ ਵੀ ਕੀਤਾ ਸੀ, ਜਿਸ ਲਈ 1,81,543 ਰੁਪਏ ਦੀ ਰਕਮ ਵੀ ਬਕਾਇਆ ਸੀ। ਇਸ ਤਰ੍ਹਾਂ ਕੁੱਲ ਰਕਮ ਲਗਭਗ 5,54,395 ਰੁਪਏ ਦੀ ਅਦਾਇਗੀ ਬਕਾਇਆ ਸੀ। ਇਨ੍ਹਾਂ ਬਿੱਲਾਂ ਦੀ ਅਦਾਇਗੀ ਸਬੰਧੀ ਉਹ ਐਸਡੀਓ ਰੋਹਿਤ ਉੱਪਲ ਨੂੰ ਮਿਲਿਆਂ ਜਿਸ ਨੇ ਕਿਹਾ ਕਿ ਉਸਨੂੰ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ ਅਤੇ ਸ਼ਿਕਾਇਤਕਰਤਾ ਨੂੰ ਬਣਦੀ ਰਕਮ ਜਾਰੀ ਕਰਨ ਲਈ 9% ਕਮਿਸ਼ਨ ਰਿਸ਼ਵਤ ਵਜੋਂ ਦੇਣਾ ਪਵੇਗਾ। ਪਰ ਸ਼ਿਕਾਇਤਕਰਤਾ ਰਿਸ਼ਵਤ ਦੇ ਕੇ ਆਪਣਾ ਕੰਮ ਨਹੀਂ ਕਰਵਾਉਣਾ ਚਾਹੁੰਦਾ ਸੀ। ਸ਼ਿਕਾਇਤਕਰਤਾ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ। ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂਕਰਨ ਦਾ ਲਿਆ ਜਾਇਜ਼ਾ; ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡਾਕਟਰਾਂ ਵੱਲੋਂ ਪੂਰਨ ਸਮਰਥਨ ਦੇਣ ਦਾ ਵਾਅਦਾ

'ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ