Saturday, November 22, 2025

Chandigarh

ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

November 22, 2025 08:15 PM
SehajTimes

ਹਾਲ ਹੀ ਵਿੱਚ ਜੇਲ੍ਹ ਤੋਂ ਰਿਹਾਅ ਹੋਇਆ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ, ਜੋ 8 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਹੈ ਸਾਹਮਣਾ : ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ

ਚੰਡੀਗੜ੍ਹ :  ਸੂਬੇ ਵਿੱਚ ਸਫ਼ਲਤਾਪੂਰਵਕ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ.-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸ਼ਨੀਵਾਰ ਨੂੰ ਕਪੂਰਥਲਾ ਸਥਿਤ ਨਸ਼ਾ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਪਿੰਡ ਸ਼ੰਨਾ ਸ਼ੇਰ ਸਿੰਘ ਵਾਲਾ (ਕਪੂਰਥਲਾ) ਵਜੋਂ ਹੋਈ ਹੈ । ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਚਿੱਟੀ ਕੀਆ ਸੇਲਟੋਸ ਨੰਬਰ- ਪੀਬੀ 09 ਏ.ਕਿਊ.-3598, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 50 ਕਿਲੋ ਹੈਰੋਇਨ ਦੀ ਇਹ ਖੇਪ ਸਰਹੱਦ ਪਾਰੋਂ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ. ਸਮਰਥਿਤ ਤਸਕਰਾਂ ਦੁਆਰਾ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਸੰਦੀਪ ਉਰਫ਼ ਸੀਪਾ,ਜੋ ਇੱਕ ਹਿਸਟਰੀਸ਼ੀਟਰ ਹੈ , ਦੇ ਵਿਰੁੱਧ ਐਨਡੀਪੀਐਸ ਐਕਟ ਦੇ ਪੰਜ ਮੁਕੱਦਿਆਂ ਸਮੇਤ ਅੱਠ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਨੂੰ ਹਾਲ ਹੀ ਵਿੱਚ ਕਪੂਰਥਲਾ ਜੇਲ੍ਹ ਤੋਂ ਰਿਹਾਅ ਹੋਇਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਦੀ ਸੰਭਾਵਨਾ ਹੈ।ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਐਨ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਨੀਲਾਭ ਕਿਸ਼ੋਰ ਨੇ ਕਿਹਾ ਕਿ ਸਟੀਕ ਤਕਨੀਕੀ ਖੁਫੀਆ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਏ.ਐਨ.ਟੀ.ਐਫ. ਟੀਮਾਂ ਵੱਲੋਂ ਉਕਤ ਮੁਲਜ਼ਮ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਲੈ ਕੇ ਹੁਣ ਤੱਕ ਉਸ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਸੀ। ਖੁਫੀਆ ਜਾਣਕਾਰੀ ਤੋਂ ਪਤਾ ਲੱਗਿਆ ਕਿ ਸ਼ੱਕੀ ਨੇ ਜਲਾਲਾਬਾਦ ਦੇ ਸਰਹੱਦੀ ਪਿੰਡ ਬੱਗੇਕੇ ਉਤਾੜ ਤੋਂ ਨਸ਼ਿਆਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ। ਏ.ਡੀ.ਜੀ.ਪੀ. ਨੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏ.ਐਨ.ਟੀ.ਐਫ. ਦੀਆ ਟੀਮਾਂ ਨੇ ਸ਼ੱਕੀ ਨੂੰ ਫਿਰੋਜ਼ਪੁਰ ਵਿੱਚ ਟਰੈਕ ਕੀਤਾ ਅਤੇ ਉਸਦਾ ਪਿੱਛਾ ਕੀਤਾ । ਜਿਸ ਦੌਰਾਨ ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਨੇ ਗੱਡੀ ਭਜਾਕੇ ਪੁਲਿਸ ਟੀਮਾਂ ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ । ਉਨ੍ਹਾਂ ਕਿਹਾ ਕਿ ਸੰਖੇਪ ਮੁਕਾਬਲੇ ਤੋਂ ਬਾਅਦ ਮੁਲਜ਼ਮ ਨੂੰ ਪਿੰਡ ਰਾਉਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ । ਉਨ੍ਹਾਂ ਅੱਗੇ ਕਿਹਾ ਕਿ ਇਸ ਖੇਪ ਨੂੰ ਪ੍ਰਾਪਤ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧ ਵਿੱਚ, ਐਸ.ਏ.ਐਸ. ਨਗਰ ਦੇ ਪੁਲਿਸ ਸਟੇਸ਼ਨ ਏ.ਐਨ.ਟੀ.ਐਫ. ਵਿਖੇ 21-11-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਇੱਕ ਕੇਸ ਐਫਆਈਆਰ ਨੰਬਰ 302 ਦਰਜ ਕੀਤਾ ਗਿ

Have something to say? Post your comment

 

More in Chandigarh

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ 'ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪੀਐਚਡੀਸੀਸੀਆਈ ਦੇ ਚੇਅਰ ਕਰਨ ਗਿਲਹੋਤਰਾ ਦੇ ਨਾਲ ਪਾਈਟੈਕਸ-2025 ਦਾ ਲੋਗੋ ਕੀਤਾ ਰਿਲੀਜ਼

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

'ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਸਭ ਤੋਂ ਵੱਡਾ ਅਭਿਆਨ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਵੱਲੋਂ ਕਮਿਸ਼ਨਰ, ਨਗਰ ਨਿਗਮ-ਕਮ- ਐਸ.ਡੀ.ਐਮ. ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੱੁਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ