Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ

November 22, 2025 08:43 PM
SehajTimes

ਸ੍ਰੀ ਅਨੰਦਪੁਰ ਸਾਹਿਬ : ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਨਗਰ ਕੀਰਤਨ, ਜੋ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਸੀ, ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਉ ਭੇਟ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਸ ਨਗਰ ਕੀਰਤਨ ਵਿੱਚ ਯੋਗਦਾਨ ਪਾਉਣ ਵਾਲੇ ਬਾਬਾ ਲੱਖਾ ਸਿੰਘ ਨਾਨਕਸਰ ਦਾ ਵੀ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਤੇ ਸਥਾਨਕ ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਦਾ ਸਵਾਗਤ ਕੀਤਾ। ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਸਵਾਰੀ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਪਾਵਨ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸੁਸ਼ੋਭਿਤ ਕੀਤਾ। ਇਹ ਨਗਰ ਕੀਰਤਨ ਫ਼ਿਰੋਜ਼ਪੁਰ, ਮੋਗਾ, ਜਗਰਾਉਂ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ