Friday, January 09, 2026
BREAKING NEWS

Chandigarh

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

November 22, 2025 09:29 PM
SehajTimes

ਬਠਿੰਡਾ ਤੋਂ ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਰੂਪਨਗਰ ਜ਼ਿਲ੍ਹਿਆਂ ‘ਚੋਂ ਹੁੰਦੇ ਹੋਏ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤੀ

ਪੁਲਿਸ ਪਾਰਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗਾਰਡ ਆਫ਼ ਆਨਰ ਪੇਸ਼

ਸ੍ਰੀ ਅਨੰਦਪੁਰ ਸਾਹਿਬ : ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ ਦੇ ਪਹੁੰਚਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਕੀਰਤਨ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਓ ਭੇਂਟ ਕੀਤਾ ਗਿਆ। ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸਸ਼ੋਭਿਤ ਕੀਤਾ। ਤਲਵੰਡੀ ਸਾਬੋ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਇਸ ਨਗਰ ਕੀਰਤਨ ਵਿੱਚ ਸ਼ਾਮਲ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਜਥੇ ਦੇ ਸਿੰਘ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਜੱਥੇ ਸਮੇਤ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਜਥੇ ਦੇ ਵੱਡੀ ਗਿਣਤੀ ਸਿੰਘਾਂ ਸਮੇਤ ਹੋਰ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਮਹਾਨ ਨਗਰ ਕੀਰਤਨ ਸਮੂਹ ਸੰਗਤ ਦੇ ਸਹਿਯੋਗ ਨਾਲ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖ਼ਤ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਸਜਾਇਆ ਗਿਆ। ਇਸ ਦੌਰਾਨ ਸ਼ਹਾਦਤ-ਏ-ਲੋਅ, ਧਾਰਮਿਕ ਕੀਰਤਨ, ਨਗਾਰਿਆਂ ਦੀ ਗੂੰਜ ਤੇ ਗੱਤਕੇ ਦੇ ਜੌਹਰ, ਇਤਿਹਾਸ ਦਰਸਾਉਂਦੀ ਐਲਈਡੀ ਵੈਨ ਸੰਗਤ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਸਨ। ਸਾਰੇ ਜ਼ਿਲ੍ਹਿਆਂ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਰੂਪਨਗਰ ਜ਼ਿਲ੍ਹਿਆਂ ‘ਚ ਸੰਗਤ ਵੱਲੋਂ ਗਜਾਏ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕਰਦਿਆਂ ਪੁਲਿਸ ਦੀਆਂ ਹਥਿਆਰਬੰਦ ਟੁਕੜੀਆਂ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; 'ਆਪ' ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

'ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ. ਤਲਬ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ 'ਤੇ ਰੱਖਿਆ ਜਾਵੇਗਾ

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਦੂਜੇ ਪੜਾਅ ਵਿੱਚ ਪਹੁੰਚਿਆ ਯੁੱਧ ਨਸ਼ਿਆਂ ਵਿਰੁੱਧ