Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

November 23, 2025 05:59 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 267 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,737 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ, 1171 ਨਸ਼ੀਲੀਆਂ ਗੋਲੀਆਂ ਅਤੇ 4360 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 282 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 297 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 24 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ