Sunday, November 23, 2025

Chandigarh

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ 'ਨਿਗ੍ਹਾ ਲੰਗਰ' ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

November 23, 2025 08:28 PM
SehajTimes

24 ਘੰਟੇ ਐਮਰਜੈਂਸੀ ਅਤੇ ਕ੍ਰਿਟੀਕਲ ਕੇਅਰ ਸੇਵਾਵਾਂ ਅਤੇ 39 ਆਮ ਆਦਮੀ ਕਲੀਨਿਕ ਕਾਰਜਸ਼ੀਲ, ਸਮਾਗਮ ਵਾਲੀਆਂ ਥਾਵਾਂ 'ਤੇ 31 ਐਂਬੂਲੈਂਸਾਂ ਤਾਇਨਾਤ

ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਖੇ ਲੱਖਾਂ ਦੀ ਗਿਣਤੀ 'ਚ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕ 'ਚ ਲਗਾਏ ਮੈਡੀਕਲ ਕੈਂਪ ਦੇ ਨਾਲ-ਨਾਲ ਅੱਖਾਂ ਦੀ ਜਾਂਚ ਦੇ ਵਿਸ਼ੇਸ਼ ਕੈਂਪ 'ਨਿਗ੍ਹਾ ਲੰਗਰ' ਸਮੇਤ ਵੱਖ-ਵੱਖ ਸਿਹਤ ਸਹੂਲਤਾਂ ਦਾ ਵਿਆਪਕ ਨਿਰੀਖਣ ਕੀਤਾ।

ਆਪਣੀ ਦੌਰੇ ਦੌਰਾਨ ਸਿਹਤ ਮੰਤਰੀ ਨੇ 'ਨਿਗ੍ਹਾ ਲੰਗਰ' ਕੈਂਪ ਦੇ ਮਹੱਤਵਪੂਰਨ ਨਤੀਜੇ ਸਾਂਝੇ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਤੱਕ 5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 2000 ਸ਼ਰਧਾਲੂਆਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 39 ਵਿਅਕਤੀਆਂ ਦੇ ਮੋਤੀਆਬਿੰਦ ਦਾ ਸਫ਼ਲ ਆਪ੍ਰੇਸ਼ਨ ਕੀਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਸਿਹਤ ਸੰਭਾਲ ਦੇ ਵਿਆਪਕ ਢਾਂਚੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਹਨ। ਇਸ ਤੋਂ ਇਲਾਵਾ ਕਿਸੇ ਵੀ ਗੰਭੀਰ ਸਥਿਤੀ ਨੂੰ ਸੰਭਾਲਣ ਲਈ ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿਖੇ ਕ੍ਰਿਟੀਕਲ ਕੇਅਰ ਸੇਵਾਵਾਂ ਸਥਾਪਤ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਵਾਲੀਆਂ ਥਾਵਾਂ 'ਤੇ 39 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਸੰਗਤ ਮੁਫ਼ਤ ਦਵਾਈਆਂ ਲੈ ਸਕਦੀ ਹੈ ਅਤੇ ਆਪਣੇ ਟੈਸਟ ਕਰਵਾ ਸਕਦੀ ਹੈ।

ਐਤਵਾਰ ਦੀ ਸਿਹਤ ਰਿਪੋਰਟ ਸਾਂਝੀ ਕਰਦਿਆਂ ਡਾ. ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਆਮ ਆਦਮੀ ਕਲੀਨਿਕਾਂ ਵਿੱਚ 1822 ਮਰੀਜ਼ਾਂ ਨੇ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ ਅਤੇ 174 ਲੈਬ ਟੈਸਟ ਕੀਤੇ ਗਏ।

ਡਾਕਟਰੀ ਸੇਵਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਰਣਨੀਤਕ ਸਥਾਨਾਂ 'ਤੇ 31 ਐਂਬੂਲੈਂਸਾਂ ਤਾਇਨਾਤ ਕੀਤੀਆਂ ਹਨ, ਜਿਸ ਵਿੱਚ 24 ਬੇਸਿਕ ਲਾਈਫ ਸਪੋਰਟ ਅਤੇ 7 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ ਸ਼ਾਮਲ ਹਨ, ਜੋ 24 ਘੰਟੇ ਸਰਗਰਮ ਹਨ। ਇਸ ਦੇ ਨਾਲ ਹੀ ਸਮਾਗਮਾਂ ਵਾਲੀ ਥਾਂ 'ਤੇ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਏ ਜਾ ਰਹੇ ਹਨ।

ਕਿਸੇ ਵੀ ਡਾਕਟਰੀ ਐਮਰਜੈਂਸੀ ਲਈ ਸੰਗਤ ਸਮਰਪਿਤ ਹੈਲਪਲਾਈਨ ਨੰਬਰ 98155-88342 'ਤੇ ਸੰਪਰਕ ਕਰ ਸਕਦੀ ਹੈ।

Have something to say? Post your comment

 

More in Chandigarh

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਘੰਟੇ ਸਿਹਤ ਸੇਵਾਵਾਂ ਯਕੀਨੀ ਬਣਾ ਰਹੀ ਹੈ ਪੰਜਾਬ ਸਰਕਾਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ