Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ

November 24, 2025 08:48 PM
SehajTimes

ਅਸੀਂ ਦੁਨੀਆ ਭਰ ‘ਚ ਵਸਦੇ ਸਿੱਖਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ-ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ

ਸ੍ਰੀ ਅਨੰਦਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਾਪਤ ਹਨ, ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਹਾਕਿਆਂ ਤੋਂ ਸ਼ਰਧਾਵਾਨ ਲੋਕ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤ ਸਾਹਿਬਾਨ ਹਨ ਜਿਨ੍ਹਾਂ ਵਿੱਚੋਂ ਤਿੰਨ ਤਖ਼ਤ ਸਾਹਿਬਾਨ- ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਕਰਵਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਹਮੇਸ਼ਾ ਸਰਬੱਤ ਦੇ ਭਲੇ ਦੇ ਆਦਰਸ਼ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਖੁਦ ਆਪਣੇ ਹੱਥੀਂ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਵਸਾਇਆ। ਦੱਸਣਯੋਗ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਸ਼ਹਿਰ ਵਸਾਉਣ ਲਈ ਜ਼ਮੀਨ ਖਰੀਦੀ ਅਤੇ ਗੁਰੂ ਸਾਹਿਬ ਦੇ ਇਕਲੌਤੇ ਸਪੁੱਤਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਪਵਿੱਤਰ ਧਰਤੀ 'ਤੇ ਲਗਭਗ ਤੀਹ ਸਾਲ ਰਹੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸੇ ਪਵਿੱਤਰ ਧਰਤੀ 'ਤੇ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਲੜਨ ਅਤੇ ਕੌਮ ਦੀ ਰੱਖਿਆ ਲਈ ਖ਼ਾਲਸਾ ਪੰਥ ਦੀ ਸਾਜਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਇੱਥੇ ਹੀ ਹੋਇਆ, ਜਿਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਨੂੰ ਇਤਿਹਾਸ ਵਿੱਚ ਸਥਾਈ ਤੌਰ 'ਤੇ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਐਲਾਨਿਆ ਹੈ।
ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਨ੍ਹਾਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸਿਰਫ਼ ਧਾਰਮਿਕ ਆਸਥਾ ਦੇ ਕੇਂਦਰ ਨਹੀਂ ਹਨ, ਸਗੋਂ ਸਾਡੀ ਸੱਭਿਅਆਰਕ ਵਿਰਾਸਤ ਦੇ ਪ੍ਰਤੀਕ ਵੀ ਹਨ। ਇਸ ਲਈ ਇਹ ਮੰਗ ਕਿਸੇ ਇੱਕ ਰਾਜਨੀਤਿਕ ਪਾਰਟੀ, ਭਾਈਚਾਰੇ ਜਾਂ ਧਰਮ ਤੱਕ ਮਹਿਦੂਦ ਨਹੀਂ ਹੈ, ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਇਸ ਦੇ ਆਲਮੀ ਪਾਸਾਰ ਵੱਲ ਜ਼ਰੂਰੀ ਕਦਮ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸ਼ਹਿਰਾਂ ਦੇ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਬਾਰੇ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਸਾਰੀਆਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਸਰਬ-ਧਰਮ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਸਾਰੇ ਧਰਮਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ, ਸਾਫ਼-ਸਫ਼ਾਈ ਤੇ ਸੁਰੱਖਿਆ ਪ੍ਰਬੰਧ ਅਤੇ ਧਾਰਮਿਕ ਸੈਰ-ਸਪਾਟੇ ਦੇ ਪ੍ਰਚਾਰ ਲਈ ਸਮਰਪਿਤ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਬਜਟ ਉਪਬੰਧ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਤੋਂ ਫੰਡ ਵੀ ਮੰਗੇ ਜਾਣਗੇ ਕਿਉਂਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਸ਼ਹਿਰਾਂ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਅਤਿ ਜ਼ਰੂਰੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਨਿਮਰ ਸ਼ਰਧਾਂਜਲੀ ਵਜੋਂ ਸੂਬਾ ਸਰਕਾਰ ਨੇ ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ ਵਿਆਪਕ ਪੱਧਰ ‘ਤੇ ਮਨਾਉਣ ਲਈ ਸੂਬੇ ਭਰ ਵਿੱਚ ਲੜੀਵਾਰ ਸਮਾਗਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਸੈਸ਼ਨ ਸਿਰਫ਼ ਇਨ੍ਹਾਂ ਸਮਾਗਮਾਂ ਨੂੰ ਹੀ ਸਮਰਪਿਤ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਕੁਰਬਾਨੀ ਸਰਵਉੱਚ ਅਤੇ ਅਦੁੱਤੀ ਹੈ, ਕਿਉਂਕਿ ਗੁਰੂ ਸਾਹਿਬ ਨੇ ਦੂਜਿਆਂ ਦੇ ਧਰਮ ਦੀ ਰਾਖੀ ਲਈ ਸ਼ਹੀਦੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਤੇ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲਿਦਾਨ ਦੇ ਕੇ ਦੁਨੀਆ ਲਈ ਮਿਸਾਲ ਕਾਇਮ ਕੀਤੀ ।
ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਦੁਆਰਾ ਦਰਸਾਏ ਮਨੁੱਖਤਾ ਦੀ ਭਲਾਈ ਅਤੇ ਧਰਮ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਜਾ ਕੇ ਸ਼ਹੀਦੀ ਦਿੱਤੀ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਧਰਮ ਨਿਰਪੱਖਤਾ, ਏਕਤਾ ਅਤੇ ਆਪਸੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰ ਸਾਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਹਾਨ ਗੁਰੂ ਸਾਹਿਬ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਵਿੱਤਰ ਸਥਾਨਾਂ 'ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ