Wednesday, November 26, 2025

Chandigarh

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

November 26, 2025 01:19 PM
SehajTimes

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਅੱਜ ਵਿਰਾਸਤ-ਏ-ਖਾਲਸਾ ਵਿਖੇ ਸੂਬਾ ਸਰਕਾਰ ਦੀ ਸੂਬਾ ਪੱਧਰੀ ਖ਼ੂਨਦਾਨ ਅਤੇ ਪੌਦੇ ਲਗਾਉਣ ਦੇ ਕੈਂਪਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਮਹਾਨ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ ਦੇਣ ਦਾ ਸਭ ਤੋਂ ਵਧੀਆ ਤਰੀਕਾ ਹੈ, ਜਿਨ੍ਹਾਂ ਨੇ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਸਦੀਵੀ ਸੰਦੇਸ਼ ਦਿੱਤਾ। ਇਸ ਮੁਹਿੰਮ ਤਹਿਤ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਪੌਦੇ ਲਗਾ ਕੇ ਵਾਤਾਵਰਨ ਸੰਤੁਲਨ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਕਿ ਜ਼ਿਲ੍ਹੇ ਵਿੱਚ ਹਰਿਆਲੀ ਵਧਾ ਕੇ ਪੰਜਾਬ ਨੂੰ ਸਾਫ਼ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਸਰੋਤ ਰੁੱਖ ਵਾਤਾਵਰਨ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਅੱਗੇ ਆਉਣ ਅਤੇ ਜ਼ਿਲ੍ਹੇ ਵਿੱਚ ਹਰਿਆਲੀ ਵਧਾਉਣ ਲਈ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਪ੍ਰਸ਼ਾਸਨ ਦਾ ਸਾਥ ਦੇਣ।

ਮੁੱਖ ਮੰਤਰੀ ਨੇ ਲੋਕਾਂ ਅਤੇ ਸਿਹਤ ਵਿਭਾਗ ਦੇ ਸਟਾਫ਼ ਨੂੰ ਅੰਗ ਦਾਨ ਦੀ ਸਹੁੰ ਵੀ ਚੁਕਾਈ, ਸਾਰਿਆਂ ਨੂੰ ਇਸ ਨੇਕ ਕਾਰਜ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਵੇਂ ਗੁਰੂ ਸਾਹਿਬ ਜੀ ਦੁਆਰਾ ਦਰਸਾਈਆਂ ਨਿਰਸਵਾਰਥਤਾ ਅਤੇ ਉਦਾਰਤਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪਹਿਲਕਦਮੀ ਖ਼ੂਨਦਾਨ ਅਤੇ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਲਈ ਉਤਸ਼ਾਹਿਤ ਕਰੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡੀ ਸੇਵਾ ਹੈ, ਜੋ ਇੱਕ ਦਾਨੀ ਦੀ ਸਮਾਜ ਨੂੰ ਦੇਣ ਹੈ ਕਿਉਂਕਿ ਇਹ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖ਼ੂਨਦਾਨੀ ਇੱਕ ਨਾਇਕ ਹੈ, ਜਿਸ ਕਰ ਕੇ ਉਨ੍ਹਾਂ ਨੂੰ ਹਰ ਤਿੰਨ ਮਹੀਨਿਆਂ ਬਾਅਦ ਨਿਯਮਿਤ ਤੌਰ 'ਤੇ ਖ਼ੂਨਦਾਨ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਖ਼ੂਨਦਾਨੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸ਼ਲਾਘਾ ਕੀਤੀ।

Have something to say? Post your comment

 

More in Chandigarh

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ