Sunday, May 05, 2024

National

Farmer Protest : ਦਿੱਲੀ ਵਿਚ ਕਿਸਾਨ 26 ਨੂੰ ਕਰਨਗੇ ਵੱਡਾ ਐਕਸ਼ਨ

June 12, 2021 02:37 PM
SehajTimes

ਨਵੀਂ ਦਿੱਲੀ : ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨ ਅੰਦੋਲਨ ਦਿਨੋ ਦਿਨ ਭਖਦਾ ਪਿਆ ਹੈ। ਇਸ ਦਾ ਅੰਦਾਜ਼ਾ ਇਥੋਂ ਲਾਇਆ ਜਾ ਸਕਦਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਹਰਿਆਣਾ ਵਿੱਚ JJP-BJP ਨੇਤਾਵਾਂ ਲਈ ਪਿੰਡਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ 26 ਜੂਨ ਨੂੰ ਰਾਜ ਭਵਨ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ । ਜਿਕਰਯੋਗ ਹੈ ਕਿ ਦੇਸ਼ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਦਰਅਸਲ, ਕਿਸਾਨਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ 26 ਜੂਨ ਨੂੰ ਦੇਸ਼ ਦੇ ਸਾਰੇ ਰਾਜਪਾਲਾਂ ਦੇ ਸਦਨ (ਰਾਜ ਭਵਨ) ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ । ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਸਾਰੇ ਕਿਸਾਨ 26 ਜੂਨ ਨੂੰ ਦੇਸ਼ ਭਰ ਦੇ ਰਾਜ ਭਵਨਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ ਅਤੇ ਇਸ ਦਿਨ ਨੂੰ “ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ ਦਿਵਸ” ਵਜੋਂ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੁੱਕਰਵਾਰ ਨੂੰ ਕੁੰਡਲੀ ਬਾਰਡਰ ਧਰਨੇ ਵਾਲੀ ਜਗ੍ਹਾ ’ਤੇ ਬੈਠਕ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਇੰਦਰਜੀਤ ਸਿੰਘ, ਮਨਜੀਤ ਰਾਏ, ਸੁਮਨ ਹੁੱਡਾ, ਵਿਕਾਸ ਜੰਗ, ਬੀਰ ਚੌਹਾਨ, ਧਰਮਿੰਦਰ ਮਲਿਕ, ਰਵੀ ਆਜ਼ਾਦ ਆਦਿ ਸ਼ਾਮਿਲ ਸਨ । ਉਨ੍ਹਾਂ ਕਿਹਾ ਕਿ 24 ਜੂਨ ਨੂੰ ਸੰਤ ਕਬੀਰ ਜੀ ਦੀ ਜੈਅੰਤੀ ਮਨਾਈ ਜਾਵੇਗੀ ਅਤੇ ਉਸ ਲਈ ਪਛੜਿਆ ਵਰਗ ਅਤੇ ਦਲਿਤ ਸਮਾਜ ਦੇ ਲੋਕਾਂ ਨੂੰ ਧਰਨੇ ਵਾਲੀ ਜਗ੍ਹਾ ’ਤੇ ਬੁਲਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ JJP ਤੇ BJP ਦੇ ਨੇਤਾਵਾਂ ਦਾ ਵਿਰੋਧ ਜਾਰੀ ਰੱਖਿਆ ਜਾਵੇਗਾ ਅਤੇ ਉਨ੍ਹਾਂ ਲਈ ਪਿੰਡਬੰਦੀ ਕੀਤੀ ਜਾਵੇਗੀ। ਇਸਦੇ ਲਈ ਪਿੰਡਾਂ ਵਿੱਚ ਅਭਿਆਨ ਵੀ ਚਲਾਇਆ ਜਾਵੇਗਾ ਅਤੇ ਲੋਕਾਂ ਨੂੰ ਨੇਤਾਵਾਂ ਨੂੰ ਵਿਆਹ ਅਤੇ ਹੋਰ ਕਿਸੇ ਵੀ ਨਿੱਜੀ ਪ੍ਰੋਗਰਾਮ ਵਿੱਚ ਨਾ ਬੁਲਾਉਣ ਦੀ ਅਪੀਲ ਵੀ ਕੀਤੀ ਜਾਵੇਗੀ । ਸੰਯੁਕਤ ਕਿਸਾਨ ਮੋਰਚਾ ਨੇ ਇਹ ਵੀ ਕਿਹਾ ਹੈ ਕਿ 26 ਜੂਨ ਨੂੰ ਕਿਸਾਨ ਆਪਣੇ ਪ੍ਰਦਰਸ਼ਨ ਦੌਰਾਨ ਕਾਲ ਝੰਡੇ ਵੀ ਦਿਖਾਉਂਦੇ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਪਣੀਆਂ ਮੰਗਾਂ ਸਬੰਧੀ ਮੈਮੋਰੇਂਡਮ ਵੀ ਸੌਂਪਣਗੇ ।

Have something to say? Post your comment

 

More in National

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ