Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

November 26, 2025 01:25 PM
SehajTimes

ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਸੰਭਾਵਨਾ: ਏਆਈਜੀ ਐਸਐਸਓਸੀ ਗੁਰਸੇਵਕ ਬਰਾੜ

ਫਾਜ਼ਿਲਕਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਇੱਕ 9ਐਮਐਮ ਗਲੌਕ ਪਿਸਤੌਲ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਵਿਕਰਮ ਸਿੰਘ ਵਾਸੀ ਪਿੰਡ ਚੱਕ ਬਲੋਚਾਂ ਵਾਲਾ ਅਤੇ ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਾਸੀ ਪਿੰਡ ਚੱਕ ਬਾਜ਼ੀਦਾ ਵਜੋਂ ਹੋਈ ਹੈ। ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਰਜਿਸਟ੍ਰੇਟਸ਼ਨ ਵਾਲਾ ਕਾਲਾ ਹੀਰੋ ਡੀਲਕਸ ਮੋਟਰਸਾਈਕਲ, ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪਾਕਿਸਤਾਨ ਤੋਂ ਲਿਆਂਦੇ ਗਏ ਸਨ ਅਤੇ ਪੰਜਾਬ ਵਿੱਚ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਲਈ ਡਰੋਨ ਰਾਹੀਂ ਪਹੁੰਚਾਏ ਗਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਐਸਓਸੀ ਟੀਮ ਨੇ ਜਲਾਲਾਬਾਦ ਖੇਤਰ ਵਿੱਚ ਗੁਪਤ ਕਾਰਵਾਈ ਕੀਤੀ ਅਤੇ ਪਿੰਡ ਚੱਕ ਮੌਜਦੀਨ ਵਾਲਾ ਤੋਂ ਮੁਲਜ਼ਮਾਂ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਖੇਪ ਦੂਜੀ ਧਿਰ ਨੂੰ ਪਹੁੰਚਾਉਣ ਜਾ ਰਹੇ ਸਨ।

ਏਆਈਜੀ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 18 ਮਿਤੀ 24.11.2025 ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ