Sunday, January 11, 2026
BREAKING NEWS

Chandigarh

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

November 26, 2025 01:31 PM
SehajTimes

ਸਮਾਰਟਫ਼ੋਨ ਰਾਹੀਂ ਕਿਊਆਰ ਕੋਡ ਸਕੈਨ ਕਰਕੇ ਸੰਗਤ ਇਹਨਾਂ ਇਤਿਹਾਸਕ ਘਟਨਾਵਾਂ ਦਾ ਕਰ ਸਕਦੀ ਹੈ ਅਨੁਭਵ

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਲਈ ਤਕਨਾਲੋਜੀ ਅਤੇ ਪਰੰਪਰਾ ਦੇ ਵਿਲੱਖਣ ਸੁਮੇਲ ਨਾਲ ਇੱਕ ਨਵੀਨਤਾਕਾਰੀ ਮਿਕਸਡ ਰਿਐਲਿਟੀ ਅਨੁਭਵ ਤਿਆਰ ਕੀਤਾ ਗਿਆ ਹੈ। ਇਹ ਪਹਿਲਕਦਮੀ ਤਕਨਾਲੋਜੀ ਅਤੇ ਪਰੰਪਰਾ ਦੇ ਸੁਮੇਲ ਨੂੰ ਦਰਸਾਉਂਦਾ ਹੈ ਜੋ ਨੌਵੇਂ ਗੁਰੂ ਸਾਹਿਬ ਦੇ ਸਾਹਸ ਅਤੇ ਅਧਿਆਤਮਿਕ ਅਗਵਾਈ ਨੂੰ ਸਨਮਾਨ ਦੇਣ ਦੇ ਨਾਲ ਨਾਲ ਸੰਗਤ ਨੂੰ ਡਿਜੀਟਲ ਢੰਗ ਨਾਲ ਪ੍ਰਭਾਵਸ਼ਾਲੀ ਬਿਰਤਾਂਤ ਨਾਲ ਜੋੜਦਾ ਹੈ।

ਇਸ 360 ਡਿਗਰੀ ਮਿਕਸਡ ਰਿਐਲਿਟੀ ਦਾ ਅਨੁਭਵ ਯਾਦਗਾਰੀ ਸਮਾਗਮਾਂ ਦੇ ਸਬੰਧ ਵਿੱਚ ਲਗਾਈਆਂ ਸਟੈਂਡੀਆਂ 'ਤੇ ਦਰਸਾਏ ਕਿਊਆਰ ਕੋਡ ਨੂੰ ਸਮਾਰਟਫੋਨ ਰਾਹੀਂ ਸਕੈਨ ਕਰਕੇ ਲਿਆ ਜਾ ਸਕਦਾ ਹੈ, ਜੋ ਸੰਗਤ ਨੂੰ ਇੱਕ ਵਿਲੱਖਣ ਬਿਰਤਾਂਤ ਨਾਲ ਜੋੜ ਦਿੰਦਾ ਹੈ ਜਿਸ ਨਾਲ ਉਹ ਸ਼ਰਧਾ ਦੇ ਨਾਲ ਨਾਲ ਭਵਿੱਖਮੁਖੀ ਤਕਨੀਕ ਦਾ ਅਨੁਭਵ ਕਰਦੇ ਹਨ।

ਇਸ ਪਹਿਲਕਦਮੀ ਦਾ ਮੁੱਖ ਕੇਂਦਰ, ਜਿਸ ਦਾ ਸਿਰਲੇਖ "ਹਿੰਦ ਦੀ ਚਾਦਰ" ਹੈ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਪਲਾਂ ਨੂੰ ਜੀਵੰਤ ਕਰਦਾ ਹੈ। ਇਸ ਪੇਸ਼ਕਾਰੀ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਗੁਰਗੱਦੀ ਸੰਭਾਲਣ, ਧਾਰਮਿਕ ਆਜ਼ਾਦੀ ਲਈ ਡੱਟ ਕੇ ਖੜ੍ਹਨ, ਚਾਂਦਨੀ ਚੌਕ ਵਿਖੇ ਸ਼ਹਾਦਤ ਅਤੇ ਰਕਾਬ ਗੰਜ ਸਾਹਿਬ ਵਿਖੇ ਗੁਪਤ ਰੂਪ ਵਿੱਚ ਸਸਕਾਰ ਸਮੇਤ ਮਹੱਤਵਪੂਰਨ ਘਟਨਾਵਾਂ ਦਾ ਵਿਲੱਖਣ ਅਨੁਭਵ ਪ੍ਰਦਾਨ ਕਰਦਾ ਹੈ। ਗੁਰੂ ਸਾਹਿਬ ਦੇ ਜੀਵਨ ਦੇ ਹਰੇਕ ਪਲ ਨੂੰ ਸ਼ਾਨਦਾਰ ਵਿਜੀਉਲ ਅਤੇ ਪ੍ਰਮਾਣਿਕ ਬਿਰਤਾਂਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਹਵਾਲੇ ਦਿੱਤੇ ਗਏ ਹਨ ਅਤੇ ਇਤਿਹਾਸਕ ਬਿਰਤਾਂਤਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਇਸ ਵਿੱਚ ਮਨਮੋਹਕ ਲਾਈਟ ਐਂਡ ਸ਼ੈਡੋ ਸ਼ੋਅ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਸ਼ਾਮਲ ਹੈ ਜੋ ਰੂਹਾਨੀ ਮਾਹੌਲ ਪੈਦਾ ਕਰਦਾ ਹੈ।

ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਨਵੀਨਤਾਕਾਰੀ ਢੰਗ ਨਾਲ ਸ਼ਰਧਾਂਜਲੀ ਭੇਟ ਕਰਨ ਲਈ ਇਸ ਮਿਕਸਡ ਰਿਐਲਿਟੀ ਅਨੁਭਵ ਨੂੰ ਫਲੈਮ ਦੇ ਸਮਰਥਨ ਨਾਲ ਤਿਆਰ ਕੀਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ