Wednesday, November 26, 2025

Chandigarh

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

November 26, 2025 01:37 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਮੌਕ ਸਟੂਡੈਂਟ ਸੈਸ਼ਨ 26 ਨਵੰਬਰ ਨੂੰ ਸੰਵਿਧਾਨ ਦਿਵਸ ਵਾਲੇ ਦਿਨ ਚੰਡੀਗੜ੍ਹ ਦੀ ਬਜਾਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੀ ਗਈ ਆਰਜ਼ੀ ਵਿਧਾਨ ਸਭਾ ਵਿੱਚ ਹੋਵੇਗਾ। ਇਸ ਮੌਕ ਸਟੂਡੈਂਟ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲੇਗਾ। ਸਪੀਕਰ ਨੇ ਕਿਹਾ ਕਿ ਜਦੋਂ ਕੋਈ ਸਰਕਾਰ ਆਪਣੇ ਬੱਚਿਆਂ ਨੂੰ ਸਿਰਫ਼ ਵਿਦਿਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣ ਦਾ ਸਲੀਕਾ ਸਿਖਾਉਣ ਲਈ ਵਚਨਬੱਧ ਹੁੰਦੀ ਹੈ ਤਾਂ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਇੱਕ ਵੱਡੀ ਕ੍ਰਾਂਤੀ ਵਿੱਚ ਬਦਲ ਜਾਂਦੀ ਹੈ ਅਤੇ ਇਹ ਕ੍ਰਾਂਤੀ ਪੰਜਾਬ ਦੀ ਧਰਤੀ ਉੱਤੇ ਉਭਰ ਚੁੱਕੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚੋਂ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ ਜੋ ਇਸ ਮੌਕ ਵਿਦਿਆਰਥੀ ਸੈਸ਼ਨ ਵਿੱਚ ਮੁੱਖ ਮੰਤਰੀ, ਸਪੀਕਰ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਦਮ ਸਿੱਖਿਆ ਨੂੰ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਜੋੜੇਗਾ।

ਸਪੀਕਰ ਸ. ਸੰਧਵਾਂ ਨੇ ਸਦਨ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ, ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

Have something to say? Post your comment

 

More in Chandigarh

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ