Wednesday, November 26, 2025

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

November 26, 2025 03:42 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਮਾਡਲ ਕਰੀਅਰ ਸੈਂਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 27-11-2025, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਮਿਤੀ 27-11-2025 (ਵੀਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਟੇਰਾਸਿਸ ਟੈਕਨੋਲੋਜੀਜ਼ ਲਿਮਿਟੇਡ (ਪੰਜਾਬ ਸੇਵਾ ਕੇਂਦਰ), ਪੇਅਟੀਐਮ, ਆਦਿਤਿਆ ਬਿਰਲਾ ਕੈਪਿਟਲ ਅਤੇ ਯੈਲੋਸਟੋਨ ਐਕਸ.ਪੀ.ਐਸ ਵੱਲੋਂ ਡੇਟਾ ਕੰਪਿਊਟਰ ਓਪਰੇਟਰ (ਸਿਰਫ ਮੇਲ), ਫੀਲਡ ਸੇਲਜ਼ ਐਗਜ਼ਿਕਿਊਟਿਵਜ਼ (ਪੇਟੀਅਮ ਸਾਉਂਡਬਾਕਸ, QR ਸਕੈਨਰ, EDC), ਸੇਲਜ਼ ਐਗਜ਼ਿਕਿਊਟਿਵ (ਸਿਰਫ ਪੁਲਿੰਗ) ਅਤੇ ਟੈਲੀ ਕਾਲਰਜ਼ (Terracis Technologies Ltd. (Punjab Sewa Kendra), Patym, Aditiya Birla Capital ਅਤੇ YellowStone Xps ਵੱਲੋਂ Data Computer Operator (Only Male), Field Sales Executives (Patym Soundbox, QR Scanner, EDC), Sales Executive (Only Male) ਅਤੇ Tele Callers)  ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਟੇਰਾਸਿਸ ਟੈਕਨੋਲੋਜੀਜ਼ ਲਿਮਿਟੇਡ (ਪੰਜਾਬ ਸੇਵਾ ਕੇਂਦਰ) (Terracis Technologies Ltd. (Punjab Sewa Kendra) ਦੀਆਂ ਆਸਾਮੀਆਂ ਲਈ ਕੰਪਿਊਟਰ ਕੋਰਸ ਟਾਈਪਿੰਗ ਸਪੀਡ ਘੱਟੋ ਘੱਟ 30 ਸ਼ਬਦ ਪ੍ਰਤੀ ਮਿੰਟ  ਅੰਗਰੇਜ਼ੀ (Computer Course Typing Speed Minimum 30 WPM English) ਲੋੜੀਂਦੀ ਹੈ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ (11000/- ਤੋਂ 26000/-) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜਿਲ੍ਹਾ ਐਸ.ਏ.ਐਸ ਨਗਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 45 ਸਾਲ ਤੱਕ ਹੋਵੇਗੀ ਅਤੇ ਘੱਟੋ ਘੱਟ ਯੋਗਤਾ 10ਵੀਂ, 12ਵੀਂ ਅਤੇ ਗਰੈਜੂਏਸ਼ਨ ਪਾਸ ਲੋੜੀਂਦੀ ਹੈ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Have something to say? Post your comment

 

More in Chandigarh

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ