ਕਿਹਾ ਦਲਿਤ ਸਮਾਜ ਅਤੇ ਆਮ ਘਰਾਂ ਨੂੰ ਦਿੱਤੀ ਨੁਮਾਇੰਦਗੀ
ਸੁਨਾਮ : ਕਾਂਗਰਸ ਹਾਈਕਮਾਨ ਵੱਲੋਂ ਹਾਲ ਹੀ ਵਿੱਚ ਬਣਾਏ ਗਏ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਦਾ ਸੁਨਾਮ ਹਲਕੇ ਦੇ ਕਾਂਗਰਸੀ ਆਗੂਆਂ ਰਾਜਿੰਦਰ ਦੀਪਾ ਅਤੇ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਆਖਿਆ ਕਿ ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਜਗਦੇਵ ਸਿੰਘ ਗਾਗਾ ਨੂੰ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਬਣਾਕੇ ਨੌਜਵਾਨ ਵਰਗ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹਰ ਵਰਗ ਨੂੰ ਨੁਮਾਇੰਦਗੀ ਦੇਕੇ ਧਰਮ ਨਿਰਪੱਖਤਾ ਦਾ ਸੁਨੇਹਾ ਦਿੱਤਾ ਹੈ। ਕਾਂਗਰਸ ਆਗੂਆਂ ਨੇ ਕਿਹਾ ਕਿ ਜਗਦੇਵ ਸਿੰਘ ਗਾਗਾ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦੇਕੇ ਦਲਿਤ ਸਮਾਜ ਅਤੇ ਆਮ ਘਰਾਂ ਦੇ ਲੋਕਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਜਗਦੇਵ ਸਿੰਘ ਗਾਗਾ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਅੰਦਰ ਰਾਜਸੀ ਤੌਰ ਤੇ ਮਜ਼ਬੂਤ ਹੋਕੇ ਨਿਕਲੇਗੀ। ਉਨ੍ਹਾਂ ਆਖਿਆ ਕਿ ਸੂਬੇ ਵਿਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਜ਼ਿਲੇ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਮਾਤ ਦੇਣ ਦੇ ਸਮਰੱਥ ਹੈ। ਕਾਂਗਰਸ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਕਾਂਗਰਸ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਨੇ ਆਖਿਆ ਕਿ ਉਹ ਪਾਰਟੀ ਦੀ ਬੂਥ ਪੱਧਰ ਤੇ ਰਾਜਨੀਤਕ ਮਜ਼ਬੂਤੀ ਲਈ ਕਾਂਗਰਸ ਵਰਕਰਾਂ ਨੂੰ ਲਾਮਬੰਦ ਕਰਨ ਲਈ ਬਕਾਇਦਾ ਪ੍ਰੋਗਰਾਮ ਚਲਾਉਣਗੇ ਤਾਂ ਜੋ ਜ਼ਿਲ੍ਹਾ ਸੰਗਰੂਰ ਅੰਦਰ ਪਾਰਟੀ ਇੱਕਜੁੱਟ ਹੋਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜਿੱਤ ਪ੍ਰਾਪਤ ਦਰਜ਼ ਕਰੇ। ਇਸ ਮੌਕੇ ਜਸਵੰਤ ਸਿੰਘ ਭੰਮ, ਪਰਮਾਨੰਦ ਕਾਂਸਲ, ਕਰਮਜੀਤ ਕੌਰ ਮਾਡਲ ਟਾਊਨ, ਜਸਪਾਲ ਸਿੰਘ ਪਾਲਾ ਤੇ ਹੋਰ ਆਗੂ ਹਾਜ਼ਰ ਸਨ।