Friday, November 28, 2025

Chandigarh

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

November 28, 2025 01:36 PM
SehajTimes

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ ਬਾਦਲ ਵਾਸੀ ਬਸਤੀ ਭੱਟੀਆਂ ਵਜੋਂ ਹੋਈ ਹੈ, ਨੂੰ ਅੱਜ ਪਿੰਡ ਮਹਾਮੁਜੋਹੀਆ ਵਿਖੇ ਪੁਲਿਸ ਪਾਰਟੀ ਅਤੇ ਉਸਦੇ ਸਾਥੀਆਂ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਢੇਰ ਕਰ ਦਿੱਤਾ ਗਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸ਼ੱਕੀ ਬਾਦਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਉਸਨੇ ਆਪਣੇ ਦੋ ਸਾਥੀਆਂ ਰਾਜੂ ਅਤੇ ਸੋਨੂੰ ਬਾਰੇ ਜਾਣਕਾਰੀ ਦਿੱਤੀ ਜਿਹਨਾਂ ਨੇ ਉਸ ਨੂੰ ਵੀਰਵਾਰ ਸਵੇਰੇ 5 ਵਜੇ ਦੇ ਕਰੀਬ ਪਿੰਡ ਮਹਾਮੁਜੋਹੀਆ, ਜਿੱਥੇ ਬਾਦਲ ਨੇ ਹਥਿਆਰ ਲੁਕਾਉਣ ਦਾ ਵੀ ਦਾਅਵਾ ਕੀਤਾ ਸੀ, ਦੇ ਟੋਲ ਪਲਾਜ਼ਾ ਨੇੜੇ ਸਥਿਤ ਸ਼ਮਸ਼ਾਨਘਾਟ ਕੋਲੋਂ ਫਰਾਰ ਕਰਵਾ ਕੇ ਰਾਜਸਥਾਨ ਲੈ ਕੇ ਜਾਣਾ ਸੀ।

ਉਨ੍ਹਾਂ ਦੱਸਿਆ ਕਿ ਬਾਦਲ ਦੇ ਖੁਲਾਸੇ 'ਤੇ, ਪੁਲਿਸ ਟੀਮ ਉਸ ਨੂੰ ਸ਼ਮਸ਼ਾਨਘਾਟ ਜਿੱਥੇ ਬਾਦਲ ਦੇ ਦੋ ਸਾਥੀ ਲੁਕੇ ਹੋਏ ਸਨ, ਲੈ ਜਾ ਰਹੀ ਸੀ ਅਤੇ ਪੁਲਿਸ ਪਾਰਟੀ ਨੂੰ ਵੇਖਦਿਆਂ ਹੀ ਉਨ੍ਹਾਂ ਨੇ ਬਾਦਲ ਨੂੰ ਛੁਡਾਉਣ ਦੇ ਇਰਾਦੇ ਨਾਲ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਵੀ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਜਵਾਬੀ ਕਾਰਵਾਈ ਦੌਰਾਨ ਦੋਸ਼ੀ ਬਾਦਲ ਗੋਲੀਆਂ ਲੱਗਣ ਕਾਰਨ ਜਖ਼ਮੀ ਹੋ ਗਿਆ। ਇਲਾਜ ਲਈ ਉਸਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਪੁਲਿਸ ਨੇ ਨਵੀਨ ਅਰੋੜਾ ਦੇ ਕਤਲ ਦੇ ਸਬੰਧ ਵਿੱਚ ਪਹਿਲਾਂ ਹੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਛਾਣ ਹਰਸ਼, ਕੰਨਵ ਅਤੇ ਗੁਰਸਿਮਰਨ ਸਿੰਘ ਉਰਫ਼ ਜਤਿਨ ਉਰਫ਼ ਕਾਲੀ ਵਜੋਂ ਹੋਈ ਹੈ ਅਤੇ ਇਹ ਸਾਰੇ ਦੋਸ਼ੀ ਫਿਰੋਜ਼ਪੁਰ ਦੇ ਬਸਤੀ ਭੱਟੀਆਂ ਦੇ ਰਹਿਣ ਵਾਲੇ ਹਨ। ਦੱਸਣਯੋਗ ਹੈ ਕਿ 15 ਨਵੰਬਰ, 2025 ਨੂੰ ਨਵੀਨ ਅਰੋੜਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਤਲ ਤੋਂ ਤੁਰੰਤ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ, ਸੀਸੀਟੀਵੀ ਫੁਟੇਜ ਅਤੇ ਗਵਾਹਾਂ ਦੇ ਬਿਆਨਾਂ ਜ਼ਰੀਏ ਪੁਲਿਸ ਟੀਮਾਂ ਨੇ ਕਤਲ ਵਿੱਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੌਰਾਨ ਹੈੱਡ ਕਾਂਸਟੇਬਲ ਬਲੋਰ ਸਿੰਘ ਵੀ ਜਖ਼ਮੀ ਹੋ ਗਿਆ ਅਤੇ ਇੱਕ ਗੋਲੀ ਕਾਂਸਟੇਬਲ ਗੁਰਮੀਤ ਸਿੰਘ ਦੀ ਬੁਲੇਟ-ਪਰੂਫ ਜੈਕੇਟ ਵਿੱਚ ਲੱਗੀ। ਉਨ੍ਹਾਂ ਅੱਗੇ ਦੱਸਿਆ ਕਿ ਸੰਘਣੀ ਧੁੰਦ ਅਤੇ ਹਨੇਰੇ ਦਾ ਫਾਇਦਾ ਉਠਾਉਂਦਿਆਂ ਦੋ ਅਣਪਛਾਤੇ ਹਮਲਾਵਰ ਭੱਜਣ ਵਿੱਚ ਕਾਮਯਾਬ ਹੋ ਗਏ।

ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਟੀਮਾਂ ਵੱਲੋਂ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

'ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

ਬਾਲ ਮੇਲੇ ਦਾ ਆਯੋਜਨ

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਐਮ.ਸੀ. ਮੋਹਾਲੀ ਨੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ