Friday, November 28, 2025

Chandigarh

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

November 28, 2025 01:55 PM
SehajTimes

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਅਪਰਾਧੀਆਂ ਤੋਂ 2086 ਹਥਿਆਰ, 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ : ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।

ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2086 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ ਪੁਲਿਸ ਪਾਰਟੀ ਅਤੇ ਅਪਰਾਧੀਆਂ ਦਰਮਿਆਨ ਘੱਟੋ-ਘੱਟ 324 ਵਾਰ ਦੋ-ਤਰਫ਼ਾ ਗੋਲੀਬਾਰੀ ਹੋਈ, ਜਿਸ ਦੌਰਾਨ ਪੁਲਿਸ ਨੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 515 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵਿੱਚੋਂ ਕਾਰਵਾਈਆਂ ਦੌਰਾਨ 319 ਜ਼ਖਮੀ ਵੀ ਹੋਏ। ਡੀਜੀਪੀ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਸਾਡੇ ਤਿੰਨ ਸਾਥੀ ਵੀ ਸ਼ਹੀਦ ਹੋ ਗਏ, ਜਦੋਂ ਕਿ 41 ਪੁਲਿਸ ਮੁਲਾਜ਼ਮ ਜ਼ਖਮੀ ਹੋਏ।

ਏਜੀਟੀਐਫ ਦੇ ਗਠਨ ਤੋਂ ਬਾਅਦ ਇਸ ਯੂਨਿਟ ਨੇ ਸੂਬੇ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਲਗਾਤਾਰ ਠੋਸ ਕਾਰਵਾਈਆਂ ਜਾਰੀ ਰੱਖੀਆਂ ਹਨ। ਜ਼ਿਕਰਯੋਗ ਹੈ ਕਿ ਏਜੀਟੀਐਫ ਦੀਆਂ ਟੀਮਾਂ ਵੱਲੋਂ ਅਪਰਾਧੀਆਂ ਵਿਰੁੱਧ ਸਾਂਝੀ ਕਾਰਵਾਈ ਲਈ ਵੱਖ-ਵੱਖ ਫੀਲਡ ਯੂਨਿਟਾਂ ਨਾਲ ਅਸਲ-ਸਮੇਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਜਾਂਦੀ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

ਬਾਲ ਮੇਲੇ ਦਾ ਆਯੋਜਨ

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਐਮ.ਸੀ. ਮੋਹਾਲੀ ਨੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ