Friday, November 28, 2025

Majha

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

November 28, 2025 02:49 PM
SehajTimes

ਦੋਸ਼ੀ ਨੇ ਪੁਲਿਸ ਪਾਰਟੀ 'ਤੇ ਕੀਤੀ ਗੋਲੀਬਾਰੀ, ਜਵਾਬੀ ਗੋਲੀਬਾਰੀ ਵਿੱਚ ਹੋਇਆ ਜ਼ਖਮੀ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ

ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਐਸਐਸਪੀ ਬਟਾਲਾ ਮਹਿਤਾਬ ਸਿੰਘ

ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਕਾਕਾ ਉਰਫ਼ ਕਵਲਜੀਤ ਵਾਸੀ ਵੈਰੋਵਾਲ ਬਾਵੀਆ, ਬਟਾਲਾ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ 21 ਨਵੰਬਰ ਨੂੰ ਬਟਾਲਾ ਦੇ ਇੱਕ ਮੋਬਾਈਲ ਸਟੋਰ 'ਤੇ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਨਾਂ 'ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲੀਬਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਫਿਰੌਤੀ ਦੀ ਸਾਜ਼ਿਸ਼ ਦੇ ਪਿੱਛੇ ਹੈਂਡਲਰਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ, ਮਾਮਲੇ ਦੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਗੁਰਪ੍ਰਤਾਪ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਨੁੱਖੀ ਅਤੇ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਦੋਸ਼ੀ ਵਿਅਕਤੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਪਿੰਡ ਕੁਦਾਵਾਲੀ ਤੋਂ ਆ ਰਿਹਾ ਸੀ।

ਡੀਆਈਜੀ ਨੇ ਦੱਸਿਆ ਕਿ ਕਾਰਵਾਈ ਦੌਰਾਨ, ਜਦੋਂ ਪੁਲਿਸ ਟੀਮਾਂ ਨੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਖੱਬੀ ਲੱਤ 'ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਹੈ। ਉਨ੍ਹਾਂ ਅੱਗੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ, ਐਫਆਈਆਰ ਨੰਬਰ 216 ਮਿਤੀ 20/11/2025 ਨੂੰ ਥਾਣਾ ਸਿਟੀ ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 308 (2) ਅਧੀਨ, ਐਫਆਈਆਰ ਨੰਬਰ 354 ਮਿਤੀ 21/11/2025 ਨੂੰ ਬੀਐਨਐਸ ਦੀ ਧਾਰਾ 109 ਅਤੇ 305 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰਬਰ 219 ਮਿਤੀ 27/11/2025 ਨੂੰ ਥਾਣਾ ਡੇਰਾ ਬਾਬਾ ਨਾਨਕ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Have something to say? Post your comment

 

More in Majha

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ : ਮੁੱਖ ਮੰਤਰੀ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ